17.4 C
Chandigarh

TODAY NOW NEWS

Friday, March 20, 2026
HomeBREAKING NEWSਬਰਗਾੜੀ ਬੇਅਦਬੀ ਰਿਪੋਰਟ: ਅਕਾਲੀ ਦਲ ਦਾ ਵੱਡਾ ਬਿਆਨ, ਅਕਾਲੀ ਲੀਡਰਸ਼ਿਪ ਨੂੰ ਬਦਨਾਮ...

ਬਰਗਾੜੀ ਬੇਅਦਬੀ ਰਿਪੋਰਟ: ਅਕਾਲੀ ਦਲ ਦਾ ਵੱਡਾ ਬਿਆਨ, ਅਕਾਲੀ ਲੀਡਰਸ਼ਿਪ ਨੂੰ ਬਦਨਾਮ ਕਰਨ ਵਾਲਿਆਂ ‘ਤੇ ਲਵਾਂਗੇ ਕਾਨੂੰਨੀ ਐਕਸ਼ਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਬਰਗਾੜੀ ਬੇਅਦਬੀ ਮਾਮਲੇ ‘ਚ ਬਾਦਲਾਂ ਅਤੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਲਿਆਂ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕਰਨ ਦੀ ਗੱਲ ਆਖੀ ਹੈ। ਉਹਨਾਂ ਇਸ ਮਾਮਲੇ ‘ਚ ਕਾਂਗਰਸ ਅਤੇ ਆਪ ਨੂੰ ਜਨਤਕ ਤੌਰ ‘ਤੇ ਮਾਫੀ ਮੰਗਣ ਲਈ ਵੀ ਕਿਹਾ ਹੈ ।

ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ (Balwinder Singh Bhunder) ਅਤੇ ਮਹੇਸ਼ਇੰਦਰ ਸਿੰਘ ਗਰੇਵਾਲ (Maheshinder Singh Grewal) ਨੇ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਬੇਅਦਬੀ ਮਾਮਲੇ ‘ਤੇ ਸਿਆਸਤ ਕੀਤੀ ਜਾ ਰਹੀ ਹੈ ਅਤੇ ਸਿਆਸੀ ਆਗੂ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਬਦਨਾਮ ਰਹੇ ਹਨ।

ਅਕਾਲੀ ਦਲ ਨੇ ਟਵੀਟ ਕਰ ਕਿਹਾ ਕਿ, ” ਇਹ ਹੁਣ ਸਾਫ ਹੋ ਗਿਆ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੀਆਂ ਸਰਕਾਰਾਂ ਅਤੇ ਮੁੱਖ ਮੰਤਰੀਆਂ ਦੇ ਨਾਲ-ਨਾਲ ਕੁਝ ਅਖੌਤੀ ਪੰਥਕ ਸੰਸਥਾਵਾਂ ਅਤੇ ਆਗੂਆਂ ਨੇ ਬੇਅਦਬੀ ਦੇ ਮੁੱਦੇ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਨਾਂ ‘ਤੇ ‘ਕੁਫਰ’ ਰਾਹੀਂ ‘ਬਜਰ ਪਾਪ’ ਕੀਤਾ ਹੈ।

Today Now News

RELATED ARTICLES
- Advertisment -

POPULAR POSTS