17.1 C
Chandigarh

TODAY NOW NEWS

Friday, March 20, 2026
HomeBREAKING NEWSBreaking! ਇੰਪਰੂਵਮੈਂਟ ਟਰੱਸਟ ਦਾ Ex ਚੇਅਰਮੈਨ ਦਿਨੇਸ਼ ਬੱਸੀ ਵਿਜੀਲੈਂਸ ...

Breaking! ਇੰਪਰੂਵਮੈਂਟ ਟਰੱਸਟ ਦਾ Ex ਚੇਅਰਮੈਨ ਦਿਨੇਸ਼ ਬੱਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ :- ਕਈ ਸਾਬਕਾ ਮੰਤਰੀ ਵੀ ਸ਼ੱਕ ਦੇ ਘੇਰੇ ਚ

ਅੰਮ੍ਰਿਤਸਰ :- ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਕਾਂਗਰਸੀ ਚੇਅਰਮੈਨ ਦਿਨੇਸ਼ ਬੱਸੀ ਜਿਨ੍ਹਾਂ ਨੂੰ 111 ਦਿਨਾਂ ਵਾਲੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੌਰਾਨ ਨਵਜੋਤ ਸਿੱਧੂ ਨੇ ਸਭ ਤੋਂ ਪਹਿਲਾਂ ਅਹੁਦੇ ਤੋਂ ਹਟਾਇਆ ਸੀ , ਨੂੰ ਅੱਜ ਵਿਜੀਲੈਂਸ ਵਿਭਾਗ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਗਿਆ ਹੈ ।

ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸ ਦੇ 5 ਕਾਂਗਰਸ ਦੇ ਸਾਬਕਾ ਮੰਤਰੀ ਵੀ ਸ਼ਿਕੰਜੇ ਚ ਫਸ ਸਕਦੇ ਹਨ । ਖ਼ਬਰ ਵਾਲੇ ਡਾਟਕਾਮ ਨੂੰ ਮਿਲੀ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਜਿਨ੍ਹਾਂ ਪਾਸ ਮੌਜੂਦਾ ਸਮੇਂ ਵਿਚ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਚਾਰਜ ਵੀ ਹੈ।ਵੱਲੋਂ ਇਹ ਮਾਮਲਾ ਦਰਜ ਕਰਵਾਇਆ ਗਿਆ ਹੈ ‘ ਪਤਾ ਲੱਗਾ ਹੈ ਕਿ ਵਿਭਾਗ ਦੀਆਂ ਕਈ ਜ਼ਰੂਰੀ ਫਾਈਲਾਂ ਖੁਰਦ ਬੁਰਦ ਕੀਤੀਆਂ ਗਈਆਂ ਹਨ ਅਤੇ ਇਕ ਮਹਿੰਗੇ ਭਾਅ ਦਾ ਪਲਾਟ ਜੋ ਕਿ ਰਣਜੀਤ ਐਵੀਨਿਊ ਵਿੱਚ ਮੌਜੂਦ ਸੀ ਉਹ ਕਿਸੇ ਪ੍ਰਾਈਵੇਟ ਬੰਦੇ ਦੇ ਨਾਮ ਤੇ ਟਰਾਂਸਫਰ ਕਰ ਦਿੱਤਾ ਗਿਆ ਸੀ । ਦਿਲਚਸਪ ਗੱਲ ਇਹ ਹੈ ਕਿ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਕਾਂਗਰਸ ਦੇ 5 ਤਤਕਾਲੀ ਮੰਤਰੀਆਂ ਦੇ ਨੇੜਲਾ ਸਮਝਿਆ ਜਾਂਦਾ ਸੀ ਅਤੇ ਸੂਤਰ ਇਹ ਵੀ ਦੱਸਦੇ ਹਨ ਕਿ ਸਾਬਕਾ ਚੇਅਰਮੈਨ ਬਸੀ ੳੁਨ੍ਹਾਂ ਮੰਤਰੀਅਾਂ ਦੇ ਵਿੱਚ ਵੀ ਸ਼ਾਮਲ ਸੀ ।
ਅੰਮ੍ਰਿਤਸਰ ਵਿਜੀਲੈਂਸ ਵਿਭਾਗ ਵੱਲੋਂ ਭਾਰਤੀ ਦੰਡਾਵਲੀ ਦੀ ਧਾਰਾ 409/201)120b 1PC ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ । ਇਸ ਮਾਮਲੇ ਵਿੱਚ ਕਈ ਵੱਡੇ ਆਗੂਆਂ ਦੇ ਵੀ ਨਾਮ ਸ਼ਾਮਲ ਹੋ ਸਕਦੇ ਹਨ ।

Today Now News

RELATED ARTICLES
- Advertisment -

POPULAR POSTS