, ਫਿਰੋਜ਼ਪੁਰ
ਰੇਲਾਂ ਵਿੱਚ ਬੇ ਟਿਕਟ ਯਾਤਰਾ ਕਰਨ ਵਾਲੇ ਮੁਫ਼ਤਖੋਰਾਂ ਦੀ ਹੁਣ ਖੈਰ ਨਹੀਂ। ਇਸ ਸਬੰਧੀ ਜਿੱਥੇ ਰੇਲਵੇ ਅਧਿਕਾਰੀਆਂ ਵੱਲੋਂ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ,ਉਥੇ ਸਟੇਸ਼ਨਾਂ ‘ਤੇ ਗੰਦ ਪਾਉਣ ਵਾਲਿਆਂ ਨੂੰ ਵੀ ‘ ਐਂਟੀ ਲੈਟਰਿੰਗ ਐਕਟ’ ਤਹਿਤ ਜੁਰਮਾਨੇ ਕੀਤੇ ਜਾ ਰਹੇ ਹਨ ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਵੀਜ਼ਨਲ ਰੇਲਵੇ ਮੈਨੇਜਰ ਡਾ.ਸੀਮਾ ਸ਼ਰਮਾ ਨੇ ਦੱਸਿਆ ਕਿ ਰੇਲ ਗੱਡੀਆਂ ਵਿੱਚ ਅਣਅਧਿਕਾਰਤ ਤੌਰ ‘ਤੇ ਸਫ਼ਰ ਕਰਨ ਵਾਲੇ ਯਾਤਰੀਆਂ ਦੇ ਇਸ ਰੁਝਾਨ ਨੂੰ ਰੋਕਣ ਲਈ ਿਫ਼ਰੋਜ਼ਪੁਰ ਰੇਲ ਡਵੀਜ਼ਨ ਦੀ ਟਿਕਟ ਚੈਕਿੰਗ ਟੀਮ ਵੱਲੋਂ ਲਗਾਤਾਰ ਟਿਕਟਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜੂਨ, 2022 ਦੌਰਾਨ, ਡਵੀਜ਼ਨ ਦੇ ਟਿਕਟ ਚੈਕਿੰਗ ਸਟਾਫ਼ ਅਤੇ ਮੁੱਖ ਟਿਕਟ ਇੰਸਪੈਕਟਰਾਂ ਵੱਲੋਂ ਕੁੱਲ 54957 ਯਾਤਰੀ ਰੇਲ ਗੱਡੀਆਂ ਵਿੱਚ ਬਿਨਾਂ ਟਿਕਟ ਸਫ਼ਰ ਕਰਦੇ ਪਾਏ ਗਏ ਤੇ ਉਨਾਂ੍ਹ ਤੋਂ ਜੁਰਮਾਨੇ ਵਜੋਂ ਲਗਭਗ 03.85 ਕਰੋੜ ਰੁਪਏ ਦਾ ਮਾਲੀਆ ਵਸੂਲਿਆ ਗਿਆ। ਿਫ਼ਰੋਜ਼ਪੁਰ ਡਵੀਜ਼ਨ ਦੀ ਟਿਕਟ ਚੈਕਿੰਗ ਟੀਮ ਨੇ ਸਾਲ 2022 ਦੀ ਪਹਿਲੀ ਤਿਮਾਹੀ ਯਾਨੀ ਅਪ੍ਰਰੈਲ ਤੋਂ ਜੂਨ ਤੱਕ ਕਰੀਬ 15.03 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਕੇ ਰਿਕਾਰਡ ਦਰਜ ਕੀਤਾ ਹੈ। ਸੀਨੀਅਰ ਅਧਿਕਾਰੀ ਟਰੇਨਾਂ ‘ਚ ਬਿਨਾਂ ਟਿਕਟ ਸਫਰ ਕਰਨ ਨਾਲ ਹੋਣ ਵਾਲੇ ਮਾਲੀਏ ਦੇ ਨੁਕਸਾਨ ‘ਤੇ ਤਿੱਖੀ ਨਜ਼ਰ ਰੱਖ ਰਹੇ ਹਨ। ਡਵੀਜ਼ਨ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼ ਸੁਥਰਾ ਰੱਖਣ ਅਤੇ ਆਮ ਲੋਕਾਂ ਨੂੰ ਸਟੇਸ਼ਨਾਂ ‘ਤੇ ਗੰਦਗੀ ਫੈਲਾਉਣ ਤੋਂ ਰੋਕਣ ਅਤੇ ਉਨਾਂ੍ਹ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਡਵੀਜ਼ਨ ਦੇ ਮੁੱਖ ਸਟੇਸ਼ਨਾਂ ‘ਤੇ ਲਗਾਤਾਰ ਚੈਕਿੰਗ ਕੀਤੀ ਜਾਂਦੀ ਹੈ। ਇਸ ਦੇ ਨਤੀਜੇ ਵਜੋਂ, ਜੂਨ ਮਹੀਨੇ ਵਿੱਚ ਸਟੇਸ਼ਨ ਕੰਪਲੈਕਸ ਵਿੱਚ ਗੰਦਗੀ ਫੈਲਾਉਣ ਲਈ 327 ਯਾਤਰੀਆਂ ਤੋਂ 55,650 ਰੁਪਏ ਦੀ ਵਸੂਲੀ ਕੀਤੀ ਗਈ (ਐਂਟੀ-ਲਿਟਰਿੰਗ ਐਕਟ)। ਡਵੀਜ਼ਨਲ ਰੇਲਵੇ ਮੈਨੇਜਰ ਡਾ.ਸੀਮਾ ਸ਼ਰਮਾ ਨੇ ਦੱਸਿਆ ਕਿ ਿਫ਼ਰੋਜ਼ਪੁਰ ਡਵੀਜ਼ਨ ਵਿੱਚ ਟਿਕਟ ਚੈਕਿੰਗ ਮੁਹਿੰਮ ਜਾਰੀ ਰਹੇਗੀ। ਟਿਕਟ ਚੈਕਿੰਗ ਦਾ ਮੁੱਖ ਉਦੇਸ਼ ਰੇਲਵੇ ਟਿਕਟਾਂ ਦੀ ਵਿਕਰੀ ਵਿੱਚ ਸੁਧਾਰ ਕਰਨਾ ਅਤੇ ਬਿਨਾਂ ਟਿਕਟ ਸਫ਼ਰ ਕਰਨ ਵਾਲੇ ਰੇਲਵੇ ਯਾਤਰੀਆਂ ਤੋਂ ਜੁਰਮਾਨੇ ਦੀ ਵਸੂਲੀ ਕਰਨਾ ਹੈ ਤਾਂ ਜੋ ਉਹ ਭਵਿੱਖ ਵਿੱਚ ਅਸੁਵਿਧਾ ਤੋਂ ਬਚਣ ਲਈ ਸਹੀ ਅਤੇ ਵੈਧ ਰੇਲਵੇ ਟਿਕਟਾਂ ਨਾਲ ਸਫ਼ਰ ਕਰ ਸਕਣ।






