17.1 C
Chandigarh

TODAY NOW NEWS

Thursday, March 19, 2026
HomeBREAKING NEWSਜਬਰ ਜਨਾਹ ਕੇਸ 'ਚ ਭਗੌੜੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੇ ਕੀਤਾ ਲੁਧਿਆਣਾ...

ਜਬਰ ਜਨਾਹ ਕੇਸ ‘ਚ ਭਗੌੜੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੇ ਕੀਤਾ ਲੁਧਿਆਣਾ ਅਦਾਲਤ ‘ਚ ਸਰੰਡਰ

ਲੁਧਿਆਣਾ : ਜਬਰ ਜਨਾਹ ਕੇਸ (Rape Case) ‘ਚ ਲੁਧਿਆਣਾ ਦੇ ਸਾਬਕਾ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ (Simarjit Singh Bains) ਨੇ ਲੁਧਿਆਣਾ ਅਦਾਲਤ ‘ਚ ਸਰੰਡਰ ਕਰ ਦਿੱਤਾ ਹੈ। ਸਿਮਰਜੀਤ ਸਿੰਘ ਬੈਂਸ ਸਮੇਤ ਕਈ ਮੁਲਜ਼ਮਾਂ ਨੂੰ ਜਬਰ ਜਨਾਹ ਦੇ ਮਾਮਲੇ ‘ਚ ਭਗੌੜਾ ਕਰਾਰ ਦਿੱਤਾ ਗਿਆ ਸੀ । ਬੈਂਸ ਦੇ ਭਰਾ ਕਰਮਜੀਤ ਸਿੰਘ ਦੀ ਗ੍ਰਿਫ਼ਤਾਰੀ ਦੇ ਕੁਝ ਦਿਨਾਂ ਬਾਅਦ ਸੋਮਵਾਰ ਸਵੇਰੇ ਸਿਮਰਜੀਤ ਸਿੰਘ ਬੈਂਸ ਨੇ ਵੀ ਆਤਮ ਸਮਰਪਣ ਕਰ ਦਿੱਤਾ। ਸੂਤਰਾਂ ਮੁਤਾਬਕ ਅਦਾਲਤ ‘ਚ ਉਨ੍ਹਾਂ ਦੇ ਕੁਝ ਸਾਥੀ ਵੀ ਮੌਜੂਦ ਸਨ।

ਸਿਮਰਜੀਤ ਸਿੰਘ ਬੈਂਸ ਤੇ ਬਾਕੀ ਮੁਲਜ਼ਮਾਂ ਦੀ ਜਾਇਦਾਦ ਨੂੰ ਅਟੈਚ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਾਰਿਆਂ ਦੇ ਬੈਂਕ ਖਾਤਿਆਂ ਨੂੰ ਵੀ ਫਰੀਜ਼ ਕਰਵਾ ਦਿੱਤਾ ਗਿਆ ਹੈ। ਇਹ ਕਾਰਵਾਈ ਅਦਾਲਤੀ ਹੁਕਮਾਂ ਤੋਂ ਬਾਅਦ ਕੀਤੀ ਗਈ। ਇਸ ਤੋਂ ਪਹਿਲਾਂ 4 ਜੁਲਾਈ ਨੂੰ ਹੀ ਮੁਲਜ਼ਮਾਂ ਦੀ ਚੱਲ-ਅਚੱਲ ਜਾਇਦਾਦ ਨੂੰ ਮਾਮਲੇ ਨਾਲ ਅਟੈਚ ਕਰਨ ਦੇ ਹੁਕਮ ਜਾਰੀ ਹੋਏ ਸਨ। ਪੁਲਿਸ ਨੇ ਪਰਮਜੀਤ ਸਿੰਘ ਬੈਂਸ, ਸਿਮਰਜੀਤ ਸਿੰਘ ਬੈਂਸ, ਬਲਜਿੰਦਰ ਕੌਰ ਤੇ ਸੁਖਚੈਨ ਸਿੰਘ ਦੀ ਜਾਇਦਾਦ ਦੀ ਰਿਪੋਰਟ ਵੀ ਅਦਾਲਤ ’ਚ ਜਮ੍ਹਾਂ ਕਰਵਾ ਦਿੱਤੀ ਹੈ ਤੇ ਇਹ ਸਾਰੀ ਜਾਇਦਾਦ ਮਾਮਲੇ ਨਾਲ ਅਟੈਚ ਕਰ ਦਿੱਤੀ ਗਈ ਹੈ। ਇਸ ਲਈ ਸਬੰਧਤ ਤਹਿਸੀਲਦਾਰ ਨੂੰ ਅਦਾਲਤ ਦੇ ਆਰਡਰ ਦੀ ਕਾਪੀ ਦੇ ਕੇ ਹੁਕਮ ਦਿੱਤੇ ਗਏ ਹਨ ਕਿ ਇਸ ਜਾਇਦਾਦ ਨੂੰ ਹੁਣ ਅੱਗੇ ਖ਼ਰੀਦਿਆ ਜਾਂ ਵੇਚਿਆ ਨਹੀਂ ਜਾ ਸਕਦਾ ਹੈ। ਇਸ ਤੋਂ ਇਲਾਵਾ ਮਾਮਲੇ ’ਚ ਨਾਮਜ਼ਦ ਬਾਕੀ ਮੁਲਜ਼ਮਾਂ ਦੀ ਚੱਲ ਤੇ ਅਚੱਲ ਜਾਇਦਾਦ ਨੂੰ ਅਟੈਚ ਕਰਨ ਲਈ ਪ੍ਰੋਸੈੱਸ ਚੱਲ ਰਹੀ ਹੈ। ਸਾਰਿਆਂ ਦੀਆਂ ਜਾਇਦਾਦਾਂ ਦੀਆਂ ਲਿਸਟਾਂ ਬਣ ਕੇ ਤਿਆਰ ਹਨ।

Today Now News

RELATED ARTICLES
- Advertisment -

POPULAR POSTS