ਚੰਡੀਗੜ੍ਹ: ਪੰਜਾਬ ਸਰਕਾਰ ਨਸ਼ਿਆਂ ਅਤੇ ਨਸ਼ਾ ਤਸਕਰਾਂ ਨੂੰ ਲੈ ਕੇ ਵੱਡੀ ਵੱਡੀ ਕਾਰਵਾਈ ਕਰੀਆਂ ਜਾ ਰਹੀਆਂ ਹਨ। ਲਗਾਤਾਰ ਜੇਲ੍ਹਾਂ ਚੋਂ ਨਸ਼ੇ ਅਤੇ ਮੋਬਾਇਲ ਮਿਲਣ ਦੇ ਮਾਮਲਿਆਂ ਨੂੰ ਲੈ ਕੇ ਹੁਣ ਸਰਕਾਰ ਸਖਤੀ ਵਰਤਦੀ ਹੋਈ ਦਿਖਾਈ ਦੇ ਰਹੀ ਹੈ। ਦੱਸ ਦਈਏ ਕਿ ਪੰਜਾਬ ’ਚ ਜੇਲ੍ਹ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਜੇਲ੍ਹਾਂ ’ਚ ਸਾਰੇ ਕੈਦੀਆਂ ਦੀ ਮੈਡੀਕਲ ਜਾਂਚ ਕੀਤੀ ਜਾਵੇਗੀ। ਅਜਿਹਾ ਕਰਨ ਵਾਲਾ ਪੰਜਾਬ ਪਹਿਲਾਂ ਸੂਬਾ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਚ ਸਾਰੇ ਕੈਦੀਆਂ ਦੀ ਮੈਡੀਕਲ ਜਾਂਚ ਕੀਤੀ ਜਾਵੇਗੀ। ਜਿਸ ਰਾਹੀ ਇਹ ਪਤਾ ਲਗਾਇਆ ਜਾਵੇਗਾ ਕਿਹੜਾ ਕੈਦੀ ਨਸ਼ਾ ਕਰਦਾ ਹੈ ਕਿਹੜਾ ਨਹੀਂ। ਜਾਂਚ ਦੌਰਾਨ ਜੇਕਰ ਅਜਿਹਾ ਮਿਲਦਾ ਹੈ ਤਾਂ ਜੇਲ੍ਹ ਅੰਦਰ ਨਸ਼ਾ ਸਪਲਾਈ ਕਰਨ ਵਾਲੇ ਖਿਲਾਫ ਕਾਰਵਾਈ ਕੀਤੀ ਜਾਵੇਗੀ।






