ਜਲੰਧਰ : ਭਾਰਤ ਸਰਕਾਰ ਵੱਲੋਂ ਇਸ ਵਾਰ 75ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਮਨਾਏ ਜਾ ਰਹੇ ਆਜ਼ਾਦੀ ਮਹਾਉਤਸਵ ਤਹਿਤ ‘ਜਿਗਿਆਸਾ: ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਕੁਇਜ਼’ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਮੁਕਾਬਲਿਆਂ ਤਹਿਤ ਦੇਸ਼ ਭਰ ਵਿਚ 13 ਤੋਂ 18 ਸਾਲ ਦੇ ਬੱਚਿਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਚ 17 ਭਾਸ਼ਾਵਾਂ ਸ਼ਾਮਲ ਕੀਤੀਆਂ ਗਈਆਂ ਹਨ।
ਇਸ ਤਹਿਤ ਤੇਲਗੂ ਭਾਸ਼ਾ ਨੂੰ ਕੇਂਦਰਿਤ ਕਰਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਤੇਲਗੂ ਭਾਸ਼ਾ ਬੱਚਿਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਮੁਕਤਸਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿਚ ਭਾਸ਼ਾ ਸਿੱਖੋ ਪ੍ਰੋਗਰਾਮ ਤਹਿਤ ਤੇਲਗੂ ਭਾਸ਼ਾ ਦੇ 100 ਵਾਕ ਸਿਖਾਏ ਜਾਣਗੇ। ਇਸ ਸਬੰਧੀ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ।11 ਜੁਲਾਈ ਨੂੰ ਤੇਲਗੂ ਭਾਸ਼ਾ ਤੇ ਸੱਭਿਆਚਾਰ ਨਾਲ ਸਬੰਧਤ ਡਰਾਇੰਗ ਮੁਕਾਬਲੇ ਕਰਵਾਏ ਗਏ ਸਨ।

ਇਸ ਦੇ ਨਾਲ ਹੀ 14 ਜੁਲਾਈ ਨੂੰ ਤੇਲਗੂ ਭਾਸ਼ਾ ਦੀ ਰੋਜ਼ਾਨਾ ਵਰਤੋਂ ਲਈ ਸਿਖਲਾਈ ਦਿੱਤੀ ਜਾਣੀ ਹੈ। ਇਸ ਤਰੀਕੇ 18 ਜੁਲਾਈ ਤੋਂ ਤੇਲਗੂ ਖੇਡਾਂ ਤੇ ਤੇਲਗੂ ਪਹਿਰਾਵੇ ਦੀ ਜਾਣਕਾਰੀ ਬੱਚਿਆਂ ਨੂੰ ਦਿੱਤੀ ਜਾਣੀ ਹੈ। ਇਸ ਦੇ ਨਾਲ ਹੀ ਤੇਲਗੂ ਡਾਂਸ ਵੀ ਸਿਖਾਇਆ ਜਾਵੇਗਾ।



