
ਪਟਿਆਲਾ: ਦਲੇਰ ਮਹਿੰਦੀ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਸ ਦੀ ਸਜ਼ਾ ਪਟਿਆਲਾ ਅਦਾਲਤ ਨੇ ਬਰਕਰਾਰ ਰੱਖੀ। ਅਦਾਲਤ ਨੇ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਦੱਸ ਦੇਈਏ ਕਿ ਦਲੇਰ ਮਹਿੰਦੀ ਨੂੰ ਇਹ ਸਜ਼ਾ 2003 ਵਿੱਚ ਕਬੂਤਰਬਾਜ਼ੀ ਦੇ ਮਾਮਲੇ ਵਿੱਚ ਸੁਣਾਈ ਗਈ ਹੈ। ਉਸ ‘ਤੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਠੱਗੀ ਮਾਰਨ ਦਾ ਦੋਸ਼ ਹੈ।






