\ਪਟਿਆਲਾ : ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇ ਮਾਜਰਾ (Chetan Singh Jauramajra) ਨੇ ਸੋਮਵਾਰ ਨੂੰ ਮਾਤਾ ਕੌਸ਼ੱਲਿਆ ਹਸਪਤਾਲ (Mata Kaushalya Hospital) ‘ਤੇ ਅਚਾਨਕ ਛਾਪਾ ਮਾਰਿਆ। ਸਿਹਤ ਮੰਤਰੀ ਦੇ ਹਸਪਤਾਲ ਆਉਣ ਦੀ ਸੂਚਨਾ ‘ਤੇ ਸਟਾਫ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਿਹਤ ਮੰਤਰੀ ਨੂੰ ਦੇਖ ਕੇ ਸਟਾਫ ਵੀ ਹੈਰਾਨ ਰਹਿ ਗਿਆ ਤੇ ਹਰ ਕੋਈ ਆਪਣੀ ਡਿਊਟੀ ਕਰਦਾ ਨਜ਼ਰ ਆਇਆ। ਇਸ ਦੌਰਾਨ ਚੇਤਨ ਸਿੰਘ ਨੇ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ। ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਹਸਪਤਾਲ ‘ਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਪੁੱਛਿਆ ਅਤੇ ਉਨ੍ਹਾਂ ਦੇ ਹਸਪਤਾਲ ਦੇ ਸਟਾਫ਼ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਪੁੱਛਿਆ।

ਇਸ ਦੌਰਾਨ ਸਿਹਤ ਮੰਤਰੀ ਨੇ ਹਸਪਤਾਲ ਦੇ ਸਟਾਫ਼ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ। ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਹਸਪਤਾਲ ਵਿੱਚ ਦਵਾਈਆਂ ਦੀ ਕਮੀ ਬਾਰੇ ਵੀ ਹਸਪਤਾਲ ਦੇ ਸਟਾਫ਼ ਨੂੰ ਪੁੱਛਿਆ। ਸਿਹਤ ਮੰਤਰੀ ਚੇਤਨ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।





