16.6 C
Chandigarh

TODAY NOW NEWS

Thursday, March 19, 2026
HomeBREAKING NEWS5ਵੀਂ ਤੇ 8ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ ! PSEB ਵੱਲੋਂ ਸਪਲੀਮੈਂਟਰੀ...

5ਵੀਂ ਤੇ 8ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ ! PSEB ਵੱਲੋਂ ਸਪਲੀਮੈਂਟਰੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

\ਐੱਸਏਐੱਸ ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਪੰਜਵੀਂ ਤੇ ਅੱਠਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਸਬੰਧੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇਆਰ ਮਹਿਰੋਕ ਵੱਲੋਂ ਮੀਡੀਆ ਨੂੰ ਮੁਹੱਈਆ ਕਰਵਾਈ ਗਈ ਜਾਣਕਾਰੀ ਅਨੁਸਾਰ ਪੰਜਾਬ ਬੋਰਡ ਦੀ ਪੰਜਵੀਂ ਸ਼੍ਰੇਣੀ ਦੀ ਰੀ-ਅਪੀਅਰ ਵਿਸ਼ਿਆਂ ਦੀ ਲਿਖਤੀ ਪ੍ਰੀਖਿਆ 12 ਅਗਸਤ 2022 ਤੋਂ 22 ਅਗਸਤ 2022 ਤਕ ਅਤੇ ਅੱਠਵੀਂ ਸ਼੍ਰੇਣੀ ਦੀ ਰੀ-ਅਪੀਅਰ ਵਿਸ਼ਿਆਂ ਦੀ ਲਿਖਤੀ ਪ੍ਰੀਖਿਆ 12 ਅਗਸਤ 2022 ਤੋਂ 26 ਅਗਸਤ 2022 ਤਕ ਕਰਵਾਈ ਜਾ ਰਹੀ ਹੈ।

ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 10:00 ਵਜੇ ਹੋਵੇਗਾ। ਕੰਟਰੋਲਰ ਪ੍ਰੀਖਿਆਵਾਂ ਵੱਲੋਂ ਦਿੱਤੀ ਹੋਰ ਜਾਣਕਾਰੀ ਅਨੁਸਾਰ ਪੰਜਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਦੀ ਅਨੁਪੂਰਕ ਪ੍ਰੀਖਿਆ ਸੈਲਫ਼ ਪ੍ਰੀਖਿਆ ਕੇਂਦਰਾਂ (ਭਾਵ ਜਿਸ ਸਕੂਲ ਵਿਚ ਪ੍ਰੀਖਿਆਰਥੀਆਂ ਦੀ ਮਾਰਚ 2022 ਦੀ ਸਾਲਾਨਾ ਪ੍ਰੀਖਿਆ ਕਰਵਾਈ ਗਈ ਸੀ) ਵਿਚ ਹੀ ਹੋਵੇਗੀ ਅਤੇ ਅੱਠਵੀਂ ਸ਼੍ਰੇਣੀ ਦੀ ਅਨੁਪੂਰਕ ਪ੍ਰੀਖਿਆ ਸਿੱਖਿਆ ਬੋਰਡ ਵੱਲੋਂ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ। ਕੰਟਰੋਲਰ ਪ੍ਰੀਖਿਆਵਾਂ ਨੇ ਸਕੂਲ ਮੁਖੀਆਂ ਨੂੰ ਹਦਾਇਤ ਵੀ ਕੀਤੀ ਕਿ ਉਹ ਆਪਣੇ ਸਕੂਲ ਦੇ ਪੰਜਵੀਂ ਸ਼੍ਰੇਣੀ ਦੇ ਅਨੁਪੂਰਕ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਸਬੰਧੀ ਸੂਚਿਤ ਕਰਨਾ ਯਕੀਨੀ ਬਣਾਉਣਗੇ। ਦੋਵੇਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਕੋਵਿਡ-19 ਸਬੰਧੀ ਜਾਰੀ ਕੀਤੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਰਵਾਈਆਂ ਜਾਣਗੀਆਂ। ਪੰਜਵੀਂ ਅਤੇ ਅੱਠਵੀਂ ਸ਼੍ਰੇਣੀਆਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਸਬੰਧੀ ਡੇਟ-ਸ਼ੀਟ ਅਤੇ ਵਧੇਰੇ ਜਾਣਕਾਰੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਦੇਖੀ ਜਾ ਸਕਦੀ ਹੈ।

Today Now News

RELATED ARTICLES
- Advertisment -

POPULAR POSTS