17.4 C
Chandigarh

TODAY NOW NEWS

Friday, March 20, 2026
HomeBREAKING NEWSSGPC ਕਰ ਰਹੀ ਧਰਮ ਤਬਦੀਲੀ ਨਾਲ ਨਜਿੱਠਣ ਦੀ ਤਿਆਰੀ, ਕਾਹਲਵਾਂ ਬੋਲੇ- ਧਰਮ...

SGPC ਕਰ ਰਹੀ ਧਰਮ ਤਬਦੀਲੀ ਨਾਲ ਨਜਿੱਠਣ ਦੀ ਤਿਆਰੀ, ਕਾਹਲਵਾਂ ਬੋਲੇ- ਧਰਮ ਪਰਿਵਰਤਨ ਕਰਨ ਵਾਲੇ ਸਿੱਖਾਂ ਨੂੰ ਲਿਆਵਾਂਗੇ ਵਾਪਸ, ਹੋਵੇਗਾ ਅੰਮ੍ਰਿਤ ਸੰਚਾਰ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਧਰਮ ਪ੍ਰਚਾਰ ਕਮੇਟੀ ਰਾਹੀਂ ਧਰਮ ਤਬਦੀਲੀ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਨਜਿੱਠਣ ਦੀ ਤਿਆਰੀ ਕੀਤੀ ਜਾ ਰਹੀ ਹੈ। ਧਰਮ ਪ੍ਰਚਾਰ ਕਮੇਟੀ ਵੱਲੋਂ ਪੰਜਾਬ ਦੇ ਪਿੰਡ-ਪਿੰਡ, ਸ਼ਹਿਰ-ਸ਼ਹਿਰ ਤੇ ਕਸਬਿਆਂ ’ਚ ਪ੍ਰਚਾਰਕਾਂ ਵੱਲੋਂ ਨਿਸ਼ਾਨਦੇਹੀ ਕੀਤੀ ਜਾਵੇਗੀ ਕਿ ਕੌਣ ਧਰਮ ਤਬਦੀਲੀ ਕਰ ਰਿਹਾ ਹੈ ਜਾਂ ਕਿਸ ਨੇ ਕਰ ਲਿਆ ਹੈ। ਇਸ ਦੇ ਨਾਲ ਕੌਣ ਧਰਮ ਬਦਲੀ ਕਰਵਾ ਰਿਹਾ ਹੈ। ਇਸ ਸਭ ਦੀ ਨਿਸ਼ਾਨਦੇਹੀ ਕੀਤੀ ਜਾਵੇਗੀ। ਜਿਹਡ਼ੇ ਵਿਅਕਤੀ ਧਰਮ ਬਦਲ ਚੁੱਕੇ ਹਨ, ਉਨ੍ਹਾਂ ਨੂੰ ਵੀ ਮੁਡ਼ ਸਿੱਖੀ ’ਚ ਵਾਪਸ ਲਿਆਂਦਾ ਜਾਵੇਗਾ। ਉਪਰੋਕਤ ਵਿਚਾਰ ਪਰਗਟ ਕਰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸਿੱਖੀ ਦੇ ਫਲਸਫੇ ਨੂੰ ਜਿਹਡ਼ਾ ਸਿੱਖ ਅਪਣਾਏਗਾ, ਉਸ ਨੂੰ ਕਿਸੇ ਕਿਸਮ ਦੀ ਤੋਟ ਨਹੀਂ ਆਏਗੀ। ਲਾਲਚ ਦੇ ਕੇ ਧਰਮ ਬਦਲੀ ਕਰਵਾਉਣ ਦਾ ਵਿਸ਼ਾ ਚਿੰਤਾਜਨਕ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਧਰਮ ਤਬਦੀਲੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਸ਼੍ਰੋਮਣੀ ਕਮੇਟੀ ਗੰਭੀਰਤਾ ਨਾਲ ਤਿਆਰੀ ਕਰ ਰਹੀ ਹੈ। ਧਰਮ ਪ੍ਰਚਾਰ ਕਮੇਟੀ ਵੱਲੋਂ ਅੰਮ੍ਰਿਤ ਸੰਚਾਰ ਦੀ ਲਹਿਰ ਨੂੰ ਪ੍ਰਚੰਡ ਕੀਤਾ ਜਾਵੇਗਾ। ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਹਲਕਿਆਂ ’ਚ ਧਾਰਮਿਕ ਸਮਾਗਮ ਕਰਵਾਏ ਜਾਣਗੇ, ਬੱਚਿਆਂ ਨੂੰ ਗੁਰਮਤਿ ਗਿਆਨ ਦੇਣ ਲਈ ਪ੍ਰਚਾਰਕਾਂ ਵੱਲੋਂ ਵਿਸ਼ੇਸ਼ ਕੈਂਪ ਇਲਾਕੇ ਦੇ ਮੁਹਤਬਰਾਂ ਨਾਲ ਮਿਲ ਕੇ ਲਾਏ ਜਾਣਗੇ। ਤਿਆਰ ਕੀਤੇ ਵਿਅਕਤੀਆਂ ਤੇ ਬੱਚਿਆਂ ਨੂੰ ਅੰਮ੍ਰਿਤਪਾਨ ਕਰਵਾਇਆ ਜਾਵੇਗਾ

Today Now News

RELATED ARTICLES
- Advertisment -

POPULAR POSTS