ਚੰਡੀਗਡ਼੍ਹ : 1993 ਦੇ ਦਿੱਲੀ ਬੰਬ ਧਮਾਕੇ (1993 Delhi Bomb Blast) ਦੇ ਦੋਸ਼ੀ ਦਵਿੰਦਰ ਪਾਲ ਸਿੰਘ ਭੁੱਲਰ (Davinder Pal Singh Bhullar) ਨੇ ਪ੍ਰੀ-ਮੈਚਿਊਰ ਰਿਹਾਈ ਦੀ ਮੰਗ ਕੀਤੀ ਹੈ। ਇਸ ’ਤੇ ਅੰਮ੍ਰਿਤਸਰ ਜੇਲ੍ਹ ਦੇ ਸੁਪਰਡੈਂਟ ਨੇ ਹਲਫ਼ਨਾਮਾ ਦਾਖ਼ਲ ਕਰ ਕੇ ਕਿਹਾ ਹੈ ਕਿ ਦਿੱਲੀ ’ਚ ਸਜ਼ਾ ਰੀਵਿਊ ਬੋਰਡ ਨੇ ਭੁੱਲਰ ਦੀ ਮੰਗ ’ਤੇ ਸੁਣਵਾਈ ਟਾਲ ਦਿੱਤੀ ਹੈ। ਜੇਲ੍ਹ ਸੁਪਰਡੈਂਟ ਨੇ ਭੁੱਲਰ ਦੀ ਪਟੀਸ਼ਨ ਨੂੰ ਬੇਬੁਨਿਆਦ ਦੱਸ ਕੇ ਇਸ ਨੂੰ ਖਾਰਜ ਕਰਨ ਦੀ ਅਪੀਲ ਕੀਤੀ ਹੈ।

ਭੁੱਲਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕਰਦੇ ਹੋਏ ਹਿਾ ਕਿ ਉਸਨੂੰ ਦਿੱਲੀ ਬੰਬ ਧਮਾਕੇ ਦੇ ਮਾਮਲੇ ’ਚ ਦੋਸ਼ੀ ਕਰਾਰ ਦਿੰਦੇ ਹੋਏ ਟਰਾਇਲ ਕੋਰਟ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ। ਫਾਂਸੀ ਦੀ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਭੁੱਲਰ ਨੇ ਦਿੱਲੀ ਹਾਈ ਕੋਰਟ ’ਚ ਅਪੀਲ ਕੀਤੀ ਸੀ। ਹਾਈ ਕੋਰਟ ਨੇ ਪਟੀਸ਼ਨਰ ਨੂੰ ਰਾਹਤ ਦਿੰਦੇ ਹੋਏ ਉਸਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲ ਦਿੱਤਾ ਸੀ। ਇਸ ਤੋਂ ਬਾਅਦ ਪਟੀਸ਼ਨਰ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਖ਼ਲ ਕੀਤੀ ਸੀ ਪਰ ਉੱਥੇ ਵੀ ਉਸਨੂੰ ਕੋਈ ਰਾਹਤ ਨਹੀਂ ਮਿਲੀ। ਇਸ ਦੇ ਨਾਲ ਹੀ ਹੀ ਉਸਨੇ ਰਹਿਣ ਦੀ ਅਪੀਲ ਦਾਖ਼ਲ ਕੀਤੀ ਸੀ ਪਰ ਇਸ ਪਟੀਸ਼ਨ ’ਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।






