
ਚੰਡੀਗੜ੍ਹ, 20 ਜੁਲਾਈ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਸਦ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਨਿਤਿਨ ਗਡਕਰੀ ਅਤੇ ਰਾਜਨਾਥ ਸਿੰਘ ਨੂੰ ਤਖ਼ਤੀਆਂ ਦਿਖਾਈਆਂ ਗਈਆਂ ਤੇ ਮੰਗ ਕੀਤੀ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।





