
ਚੰਡੀਗੜ੍ਹ :- ਮੁੱਖਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਤੇ ਗੈਗਸਟਰਵਾਦ ਦੇ ਖਾਤਮੇ ਲਈ ਵਿੱਢੀ ਜੰਗ ਚ ਅੱਜ ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਪਹਿਲੀ ਵੱਡੀ ਸਫ਼ਲਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸਭ ਤੋਂ ਪਹਿਲਾ ਮਕਸਦ ਸੁਨਹਿਰੇ ਪੰਜਾਬ ਦੀ ਦੁਬਾਰਾ ਸਿਰਜਣਾ ਕਰਨਾ ਹੈ । ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਨਸ਼ੇ ਤੇ ਗੈਂਗਸਟਰਵਾਦ ਨੇ ਪੰਜਾਬ ਨੂੰ ਖੋਖਲਾ ਕਰਕੇ ਰੱਖ ਦਿੱਤਾ ਹੈ । ਇਸ ਲਈ ਮੁੱਖ ਮੰਤਰੀ ਵੱਲੋਂ ਨਸ਼ੇ ਦੇ ਸੁਦਾਗਰਾਂ ਤੇ ਗੈਂਗਸਟਰਾਂ ਵਿਰੁੱਧ ਜੰਗ ਆਰੰਭੀ ਹੈ ।





