17.1 C
Chandigarh

TODAY NOW NEWS

Thursday, March 19, 2026
HomeBREAKING NEWSਅਕਾਲੀ ਦਲ ਵੱਲੋਂ ਦਿੱਲੀ ’ਚ ਧਰਨਾ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ...

ਅਕਾਲੀ ਦਲ ਵੱਲੋਂ ਦਿੱਲੀ ’ਚ ਧਰਨਾ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ : ਕਾਲਕਾ, ਕਾਹਲੋਂ

ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਕਾਲੀ ਦਲ (ਬਾਦਲ) ਵੱਲੋਂ ਦਿੱਲੀ ਵਿਚ ਦਿੱਤਾ ਗਿਆ ਧਰਨਾ ਜਿੱਥੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਹੈ, ਉਥੇ ਇਹ ‘ਇਕ ਪਰਿਵਾਰ’ ਨੂੰ ਬਚਾਉਣ ਲਈ ਕੀਤੀ ਗਈ ਕਾਰਵਾਈ ਹੈ।

ਪ੍ਰੈਸ ਕਾਨਫਰੰਸ ਵਿਚ ਆਪਣੀ ਗੱਲ ਰੱਖਦਿਆਂ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ਵਿਚ ਜਥੇਦਾਰ ਅਕਾਲ ਤਖ਼ਤ ਦੇ ਹੁਕਮਾਂ ’ਤੇ ਪਹਿਲਾਂ 9 ਤੇ ਫਿਰ 11 ਮੈਂਬਰੀ ਕਮੇਟੀ ਬਣਾਈ ਗਈ ਸੀ। ਇਸ ਦੀਆਂ ਦੋ ਮੀਟਿੰਗਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਕੌਮ ਦੀ ਕਮੇਟੀ ਬਣੀ ਹੋਵੇ ਤਾਂ ਫਿਰ ਅਕਾਲੀ ਦਲ ਵੱਲੋਂ ਇਕੱਲਿਆਂ ਧਰਨਾ ਦੇਣਾ ਤੇ ਸਿਰਫ ਆਪਣੇ ਸਹਿਯੋਗੀਆਂ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀਕੇ ਨੂੰ ਨਾਲ ਲੈਣਾ ਤੇ ਕਮੇਟੀ ਦੇ ਬਾਕੀ ਮੈਂਬਰਾਂ ਖਾਸ ਤੌਰ ’ਤੇ ਦਿੱਲੀ ਕਮੇਟੀ ਨੂੰ ਇਸ ਬਾਰੇ ਕੋਈ ਇਤਲਾਹ ਨਾ ਦੇਣਾ ਵੀ ਜਥੇਦਾਰ ਦੇ ਹੁਕਮਾਂ ਦੀ ਉਲੰਘਣਾ ਹੈ।

Today Now News

RELATED ARTICLES
- Advertisment -

POPULAR POSTS