17.1 C
Chandigarh

TODAY NOW NEWS

Thursday, March 19, 2026
HomeBREAKING NEWSਪੰਜਾਬ ਸਰਕਾਰ ਦੇ ਸਾਰੇ ਯੋਗ ਕੱਚੇ ਕਾਮਿਆਂ ਨੂੰ ਜਲਦ ਹੀ ਮਿਲੇਗੀ ਖੁਸ਼ਖ਼ਬਰੀ:...

ਪੰਜਾਬ ਸਰਕਾਰ ਦੇ ਸਾਰੇ ਯੋਗ ਕੱਚੇ ਕਾਮਿਆਂ ਨੂੰ ਜਲਦ ਹੀ ਮਿਲੇਗੀ ਖੁਸ਼ਖ਼ਬਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਪਟਿਆਲਾ: ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪਣੀ ਦਿੱਤੀ ਗਰੰਟੀ ਨੂੰ ਪੂਰਾ ਕਰਕੇ ਸੂਬੇ ਦੇ ਠੇਕੇ ‘ਤੇ ਕੰਮ ਕਰਦੇ ਸਾਰੇ ਯੋਗ 36 ਹਜ਼ਾਰ ਕਾਮਿਆਂ ਨੂੰ ਹਰ ਹਾਲ ਪੱਕਾ ਕਰੇਗੀ ਅਤੇ ਇਸ ਸਬੰਧੀ ਜਲਦੀ ਹੀ ਖੁਸ਼ਖਬਰੀ ਮਿਲੇਗੀ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕੀਤਾ। ਉਹ ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਮੰਤਰੀ ਵਜੋਂ ਪਟਿਆਲਾ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਪੁੱਜੇ ਹੋਏ ਸਨ।ਇੱਥੇ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੱਚੇ ਤੇ ਠੇਕੇ ‘ਤੇ ਕੰਮ ਕਰਦੇ ਕਾਮਿਆਂ ਨੂੰ ਪੱਕਾ ਕਰਨ ਲਈ ਮੁੱਖ ਮੰਤਰੀ ਵੱਲੋਂ ਗਠਿਤ ਕਮੇਟੀ ਦੀਆਂ ਲਗਾਤਾਰ ਮੀਟਿੰਗਾਂ ਦੌਰਾਨ ਇਸ ਕੰਮ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।ਸੂਬੇ ਦੇ ਖ਼ਜ਼ਾਨੇ ਬਾਰੇ ਪੁੱਛੇ ਜਾਣ ਵਿੱਤ ਮੰਤਰੀ ਨੇ ਕਿਹਾ ਕਿ ਖ਼ਜ਼ਾਨਾ ਜਲਦੀ ਭਰੇਗਾ ਕਿਉਕਿ ਸਰਕਾਰ ਦੀ ਨੀਅਤ ਸਾਫ਼ ਹੈ ਪ੍ਰੰਤੂ ਇਹ ਗੱਲ ਅਫਸੋਸ ਨਾਲ ਕਹਿਣੀ ਪੈਂਦੀ ਹੈ ਕਿ ਪਿੱਛਲੀ ਸਰਕਾਰ ਨੇ ਪੰਜ ਸਾਲ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਇਥੋਂ ਤੱਕ ਕਿ ਜੀ ਐੱਸ ਟੀ ਇਕੱਤਰ ਕਰਨ ਦੇ ਵੀ ਯਤਨ ਨਹੀਂ ਕੀਤੇ ਅਤੇ ਕੇਵਲ ਕੇਂਦਰ ਸਰਕਾਰ ‘ਤੇ ਨਿਰਭਰਤਾ ਰੱਖੀ ਜਦਕਿ ਉਨ੍ਹਾਂ ਦੀ ਸਰਕਾਰ ਨੇ ਜੀ.ਐੱਸ.ਟੀ. ਵੀ ਵਧਾਇਆ ਹੈ।ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਸੂਬੇ ਦੀ ਆਬਕਾਰੀ ਨੀਤੀ ਤੋਂ ਪਿੱਛਲੇ ਸਾਲ 6200 ਕਰੋੜ ਰੁਪਏ ਮਿਲੇ ਸਨ ਤੇ ਇਸ ਸਾਲ 9600 ਕਰੋੜ ਦਾ ਟੀਚਾ ਹੈ।ਪੰਜਾਬੀ ਯੂਨੀਵਰਸਿਟੀ ਬਾਰੇ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦੇ 150 ਕਰੋੜ ਰੁਪਏ ਕਰਜ਼ੇ ਨੂੰ ਲਾਹੁਣ ਲਈ ਸਰਕਾਰ ਗੰਭੀਰ ਹੈ ਜਦਕਿ ਇਸਦੀ ਸਾਲਾਨਾ ਗਰਾਂਟ ਨੂੰ 114 ਕਰੋੜ ਤੋਂ ਵਧਾ ਕੇ 200 ਕਰੋੜ ਰੁਪਏ ਕਰ ਦਿੱਤਾ ਗਿਆ ਹੈ।ਇਸ ਉਪਰੰਤ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਫੰਡ 100 ਫੀਸਦੀ ਵਰਤੇ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਸਕੀਮ ਦੇ ਫੰਡ ਵਾਪਸ ਜਾਣ ਦਾ ਗੰਭੀਰ ਨੋਟਿਸ ਲੈਕੇ ਅਜਿਹੇ ਵਿਭਾਂਗਾਂ ਦੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਵਿੱਤ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਵਿਕਾਸ ਕੰਮ ‘ਚ ਕੁਤਾਹੀ ਨਾ ਵਰਤੀ ਜਾਵੇ ਕਿਉਂਕਿ ਉਹ ਹਰ ਮਹੀਨੇ ਅਜਿਹੀ ਮੀਟਿੰਗ ਕਰਨ ਦੇ ਨਾਲ-ਨਾਲ ਵਿਕਾਸ ਕੰਮਾਂ ਦੀ ਫ਼ਿਜੀਕਲ ਵੈਰੀਫਿਕੇਸ਼ਨ ਵੀ ਕਰਨਗੇ, ਇਸ ਲਈ ਅਧਿਕਾਰੀ ਵਿਕਾਸ ਕੰਮਾਂ ਦੀ ਗੁਣਵੱਤਾ ਤੇ ਇਨ੍ਹਾਂ ਲਈ ਵਰਤੀ ਜਾਣ ਵਾਲੀ ਸਮੱਗਰੀ ਦੇ ਮਿਆਰ ਦਾ ਖਾਸ ਖਿਆਲ ਰੱਖਣ। ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਕਿਸੇ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਜਾਵੇਗਾ।ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿੱਤ ਮੰਤਰੀ ਨੂੰ ਜ਼ਿਲ੍ਹੇ ਬਾਰੇ ਮੁਕੰਮਲ ਜਾਣਕਾਰੀ ਪ੍ਰਦਾਨ ਕੀਤੀ। ਵਿੱਤ ਮੰਤਰੀ ਨੇ ਵੱਡੀ ਤੇ ਛੋਟੀ ਨਦੀ, ਨਵੇਂ ਬਣ ਰਹੇ ਬੱਸ ਸਟੈਂਡ, 24 ਘੰਟੇ ਨਹਿਰੀ ਪਾਣੀ, ਐਸ.ਟੀ.ਪੀਜ਼, ਡੇਅਰੀ ਪ੍ਰਾਜੈਕਟ, ਰਜਿੰਦਰਾ ਲੇਕ, ਸਰਕਾਰੀ ਮੈਡੀਕਲ ਕਾਲਜ ਤੇ ਰਜਿੰਦਰਾ ਹਸਪਤਾਲ, ਹੈਰੀਟੇਜ਼ ਸਟਰੀਟ, ਸੀ ਸੀ ਟੀ ਵੀ ਕੈਮਰੇ, ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਸਮੇਤ ਵਿਦਿਅਕ ਤੇ ਤਕਨੀਕੀ ਸਿੱਖਿਆ ਅਦਾਰਿਆਂ ਤੋਂ ਇਲਾਵਾ ਵੱਖ-ਵੱਖ ਸੜਕਾਂ ਤੇ ਜੰਗਲਾਤ, ਬਾਗਬਾਨੀ ਤੇ ਹੋਰ ਮਹਿਕਮਿਆਂ ਦੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ।

Today Now News

RELATED ARTICLES
- Advertisment -

POPULAR POSTS