17.1 C
Chandigarh

TODAY NOW NEWS

Thursday, March 19, 2026
Homeਤਾਜਾ ਖ਼ਬਰਕੌਮੀ ਖ਼ੁਰਾਕ ਹਫ਼ਤੇ ਤਹਿਤ ਪਿੰਡ ਪੱਧਰ ’ਤੇ ਲੋਕਾਂ ਨੂੰ ਕੀਤਾ ਜਾ ਰਿਹੈ...

ਕੌਮੀ ਖ਼ੁਰਾਕ ਹਫ਼ਤੇ ਤਹਿਤ ਪਿੰਡ ਪੱਧਰ ’ਤੇ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਮਾਨਸਾ, 05 ਸਤੰਬਰ: ਗੁਰਜੰਟ ਸਿੰਘ ਬਾਜੇਵਾਲੀਆ: ਸਿਹਤ ਕੇਂਦਰ ਖਿਆਲਾ ਕਲਾਂ ਦੀ ਅਗਵਾਈ ਹੇਠ ਬਲਾਕ ਅਧੀਨ ਪੈਂਦੇ ਪਿੰਡਾਂ ਵਿੱਚ 1 ਸਤੰਬਰ ਤੋਂ 7 ਸਤੰਬਰ ਤਕ ‘ਕੌਮੀ ਖੁਰਾਕ ਹਫਤਾ’ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਪਿੰਡ ਪੱਧਰ ’ਤੇ ਸੰਚਾਰ ਦੇ ਵੱਖ ਵੱਖ ਸਾਧਨਾ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਸ਼ਰਮਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੌਸ਼ਟਿਕ ਹਫਤੇ ਦਾ ਮੁੱਖ ਮੰਤਵ ਸਿਹਤ ਲਈ ਪੋਸ਼ਣ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਬਲਾਕ ਅਧੀਨ ਪੈਂਦੇ ਪਿੰਡ ਜੋਗਾ, ਢੈਪਈ, ਮੱਤੀ ਵਿਖੇ ਲੋਕਾਂ ਨੂੰ ਸਿਹਤ ਦੀ ਤੰਦਰੁਸਤੀ ਲਈ ਚੰਗੀ ਖ਼ੁਰਾਕ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਡਾ. ਨਿਸ਼ਾਂਤ ਸੋਹਲ ਨੇ ਦੱਸਿਆ ਕਿ ਚੰਗੀ ਸਿਹਤ ਲਈ ਵਧੀਆ ਖੁਰਾਕ ਦੀ ਲੋੜ ਹੁੰਦੀ ਹੈ। ਵਿਸ਼ੇਸ਼ ਤੌਰ ’ਤੇ ਗਰਭਵਤੀ ਮਾਵਾਂ ਨੂੰ ਹਰੀਆਂ ਸਬਜ਼ੀਆਂ ਦੁੱਧ, ਫਲ ਉਬਲੀਆਂ ਦਾਲਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਇਓਡੀਨ ਯੁਕਤ ਭੋਜਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੋਸ਼ਣ, ਚੰਗੀ ਸਿਹਤ ਅਤੇ ਤੰਦਰੁਸਤੀ ਦਾ ਕੇਂਦਰ ਬਿੰਦੂ ਹੈ। ਇਹ ਸਰੀਰ ਨੂੰ ਊਰਜਾ ਪ੍ਰਦਾਨ ਕਰਕੇ ਇਸ ਨੂੰ ਮਜਬੂਤ ਬਣਾਉਂਦਾ ਹੈ। ਪੌਸ਼ਟਿਕਤਾ ਮੌਜੂਦਾ ਅਤੇ ਅਗਲੀ ਪੀੜੀ ਲਈ ਬਚਾਅ, ਸਿਹਤ ਅਤੇ ਵਿਕਾਸ ਪੱਖੋਂ ਬੇਹੱਦ ਗੰਭੀਰ ਮੁੱਦਾ ਹੈ।
ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਬਲਾਕ ਦੇ ਸਾਰੇ ਸਿਹਤ ਕੇਂਦਰਾਂ ’ਚ ਗਰੁੱਪ ਮੀਟਿੰਗਾਂ ਕਰਕੇ ਗਰਭਵਤੀ ਮਾਵਾਂ, ਕਿਸ਼ੋਰ ਬੱਚਿਆਂ ਆਦਿ ਨੂੰ ਸੰਤੁਲਿਤ ਖੁਰਾਕ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਲੇ ਹੋਏ ਪਦਾਰਥਾਂ ਅਤੇ ਫਾਸਟ ਫੂਡ ਤੋਂ ਪਰਹੇਜ ਕਰੋ, ਨਮਕ ਅਤੇ ਚੀਨੀ ਦੀ ਵਰਤੋਂ ਘੱਟ ਕਰੋ ਅਤੇ ਸਿਗਰਟ ਤੇ ਸ਼ਰਾਬ ਦਾ ਸੇਵਨ ਨਹੀਂ ਕਰਨਾ ਚਾਹੀਦਾ। ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਅੰਸਤੁਲਿਤ ਖੁਰਾਕ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਕਿ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਮੋਟਾਪਾ ਹੋਣ ਦਾ ਖਤਰਾ ਰਹਿੰਦਾ ਹੈ। ਇਸ ਲਈ ਹਮੇਸ਼ਾ ‘ਸੰਤੁਲਿਤ ਖੁਰਾਕ’ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

Today Now News

RELATED ARTICLES
- Advertisment -

POPULAR POSTS