
ਮੱਖੂ,12 ਸਤੰਬਰ(ਹਰਜਿੰਦਰ ਸਿੰਘ ਕਤਨਾ)- ਨਾਮਵਾਰ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋਂ ਮੱਖੂ ਇਲਾਕੇ ਨਾਲ ਸਬੰਧਿਤ 43 ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਅਤੇ ਇੱਕ ਅੰਗਹੀਣ ਲੋੜਵੰਦ ਵਿਅਕਤੀ ਨੂੰ ਵੀਲ੍ਹ ਚੈਅਰ ਵੀ ਦਿੱਤੀ ਗਈ। ਸੰਸਥਾ ਵਲੋਂ ਗੁਰਦੁਆਰਾ ਬਾਬਾ ਕਰਮ ਚੰਦ ਬਾਠਾਂ ਵਾਲਾ ਵਿਖੇ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਇਹ ਚੈੱਕ ਟਰੱਸਟ ਦੇ ਜਿਲ੍ਹਾ ਫਿਰੋਜ਼ਪੁਰ ਇਕਾਈ ਦੇ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਅਮਰਜੀਤ ਕੌਰ ਛਾਬੜਾ,ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ, ਮਖੂ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਅਤੇ ਉੁਨ੍ਹਾਂ ਨਾਲ ਟੀਮ ਦੇ ਹੋਰ ਆਹੁਦੇਦਾਰਾਂ ਵੱਲੋਂ ਦਿੱਤੇ ਗਏ। ਇਸ ਸਮਾਗਮ ਵਿੱਚ ਸ ਫਰਮਾਨ ਸਿੰਘ ਸੰਧੂ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ , ਇਕਬਾਲ ਸਿੰਘ ਮੈਨੈਜਰ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੋਰ ਤੇ ਸ਼ਾਮਿਲ ਹੋਏ। ਇਸ ਮੋਕੇ ਕਈ ਹੋਰ ਮੁੱਦਿਆਂ ਤੇ ਵਿਚਾਰ ਚਰਚਾ ਵੀ ਹੋਈ। ਸੰਸਥਾ ਦੇ ਜਿਲ੍ਹਾ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਮੱਖੂ ਦੇ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਨੇ ਦੱਸਿਆ ਕਿ ਸੰਸਥਾ ਦੇ ਮੈਨੇਜਿੰਗ ਟਰੱਸਟੀ

ਡਾ ਐਸ ਪੀ ਸਿੰਘ ਓਬਰਾਏ ਲੋੜਵੰਦਾਂ ਲਈ ਆਸ ਦੀ ਕਿਰਨ ਬਣ ਗਏ ਹਨ ਜੋ ਹਰ ਮਹੀਨੇ ਆਪਣੀ ਜੇਬ ਵਿੱਚੋਂ ਬਗੈਰ ਕਿਸੇ ਤੋਂ ਮਾਲੀ ਮੱਦਦ ਲਏ ਹਜ਼ਾਰਾਂ ਲੋੜਵੰਦਾਂ ਨੂੰ ਕਰੋੜਾਂ ਰੁਪਏ ਵੰਡਦੇ ਹਨ।ਉਹਨਾਂ ਕਿਹਾ ਕਿ ਪੂਰੀ ਦੁਨੀਆਂ ਵਿੱਚ ਸੰਸਥਾ ਵੱਲੋਂ ਲੋਕ ਭਲਾਈ ਦੇ ਕਾਰਜ਼ ਸ਼ੁਰੂ ਹੋਏ ਕੀਤੇ ਹਨ। ਸੰਸਥਾ ਵੱਲੋਂ ਜਿੱਥੇ ਆਰਥਿਕ ਤੌਰ ਤੇ ਕਮਜੋਰ ਲੋਕਾਂ ਦੀ ਮੱਦਦ ਕੀਤੀ ਜਾਂਦੀ ਹੈ ਉੱਥੇ ਗਰੀਬਾਂ ਲਈ ਮੈਡੀਕਲ ਸੇਵਾ ਅਤੇ ਸਿੱਖਿਆ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਗੁਰਦਿਆਂ ਦੇ ਮਰੀਜ਼ਾਂ ਲਈ ਡਾਇਲਸਿਸ ਮਸ਼ੀਨਾਂ ਲਗਾਈਆਂ ਗਈਆਂ ਜਿੱਥੇ ਡਾਇਲਸਿਸ ਮੁਫ਼ਤ ਕੀਤੀ ਜਾਂਦੀ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਫਿਰੋਜ਼ਪੁਰ ਅਤੇ ਮੱਖੂ ਵਿੱਚ ਦੋ ਅਧੁਨਿਕ ਤਕਨੀਕ ਨਾਲ ਲੈਸ ਲੈਬੋਰਟਰੀਆਂ ਵੀ ਖੋਲੀਆਂ ਗਈਆਂ ਹਨ ਜਿੱਥੇ ਬਹੁਤ ਘੱਟ ਰੇਟਾਂ ਤੇ ਮਨੁੱਖੀ ਸਰੀਰ ਦੀਆਂ ਬਿਮਾਰੀਆਂ ਦੇ ਟੈਸਟ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਲੈਬੋਰਟਰੀਆਂ ਦਾ ਜਰੂਰ ਲਾਹਾ ਲੈਣਾ ਚਾਹੀਦਾ ਹੈ। ਇਸ ਮੌਕੇ ਤੇ ਮੁੱਖ ਮਹਿਮਾਨ ਫਰਮਾਨ ਸਿੰਘ ਨੇ ਲੋੜਵੰਦਾਂ ਦੀ ਭਲਾਈ ਲਈ ਸ਼ੁਰੂ ਕੀਤੇ ਕਾਰਜਾਂ ਦੀ ਸਲਾਘਾ ਕਰਦੇ ਹੋਏ ਗੁਰਦੁਆਰਾਂ ਸਾਹਿਬ ਦੀਆਂ ਦੋ ਦੁਕਾਨਾਂ ਅਤੇ ਇਕ ਕਮਰਾ ਟਰੱਸਟ ਨੂੰ ਲੋਕ ਹਿੱਤ ਕਾਰਜਾਂ ਵਾਸਤੇ ਦੇਣ ਦਾ ਐਲਾਨ ਕੀਤਾ ਜਿਸ ਦਾ ਮੋਕੇ ਤੇ ਮੋਜੂਦ ਲੋਕਾਂ ਵੱਲੋਂ ਤਾੜੀਆਂ ਮਾਰ ਕੇ ਸਵਾਗਤ ਕੀਤਾ। ਇਸ ਮੌਕੇ ਤੇ ਮੈਡਮ ਜਸਪ੍ਰੀਤ ਕੌਰ ਯੂ ਐਸ ਏ ਨੇ ਸਭ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੋਕੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ,ਅਮਰਜੀਤ ਕੌਰ ਛਾਬੜਾ, ਬਹਾਦਰ ਸਿੰਘ ਭੁੱਲਰ ਬਲਾਕ ,ਦਵਿੰਦਰ ਸਿੰਘ ਛਾਬੜਾ ਪ੍ਰਧਾਨ ਮੱਖੂ,ਕਿਰਨ ਪੇਂਟਰ,ਜਤਿੰਦਰ ਸਿੰਘ,ਮਨਪ੍ਰੀਤ ਸਿੰਘ, ਕੁਲਦੀਪ ਸਿੰਘ ਭੁੱਲਰ ਜੋਗੇ ਵਾਲਾ, ਰਿੰਕੂ, ਕੁਲਦੀਪ ਠੁਕਰਾਲ,ਨਸੀਬ ਸਿੰਘ ਸਮੇਤ ਕਈ ਹੋਰ ਅਹੁਦੇਦਾਰ ਵੀ ਮੋਜੂਦ ਸਨ।




