17.1 C
Chandigarh

TODAY NOW NEWS

Thursday, March 19, 2026
Homeਤਾਜਾ ਖ਼ਬਰਘਰੇਲੂ ਬਗੀਚੀ ਲਗਾ ਕੇ ਕਿਸਾਨ ਘਰ ਲਈ ਲੋੜੀਦੀ ਅਤੇ ਜ਼ਹਿਰ ਰਹਿਤ ਸਬਜ਼ੀਆਂ...

ਘਰੇਲੂ ਬਗੀਚੀ ਲਗਾ ਕੇ ਕਿਸਾਨ ਘਰ ਲਈ ਲੋੜੀਦੀ ਅਤੇ ਜ਼ਹਿਰ ਰਹਿਤ ਸਬਜ਼ੀਆਂ ਪੈਦਾ ਕਰ ਸਕਦੇ ਹਨ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦ ਰੁੱਤ ਦੀਆਂ ਸਬਜੀ ਬੀਜ ਕਿੱਟਾਂ ਜਾਰੀ

ਮਾਨਸਾ, 14 ਸਤੰਬਰ: ਗੁਰਜੰਟ ਸਿੰਘ ਬਾਜੇਵਾਲੀਆ: ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਲਈ ਸਰਦ ਰੁੱਤ 2022 ਦੀਆਂ ਸਬਜ਼ੀਆਂ ਦੀਆਂ ਬੀਜ ਕਿੱਟਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਘਰੇਲੂ ਬਗੀਚੀ ਲਗਾ ਕੇ ਕਿਸਾਨ ਵੀਰ ਘਰ ਲਈ ਲੋੜੀਦੀ ਅਤੇ ਜ਼ਹਿਰ ਰਹਿਤ ਸਬਜ਼ੀਆਂ ਪੈਦਾ ਕਰ ਸਕਦੇ ਹਨ।
ਸਹਾਇਕ ਡਾਇਰੈਕਟਰ ਬਾਗਬਾਨੀ, ਸ੍ਰੀ ਬਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਇਹ ਕਿੱਟ ਨੈਸ਼ਨਲ ਇੰਸਟੀਚਿਊਟ ਆਫ ਨਿਊਟਿ੍ਰਸ਼ਨ ਹੈਦਰਾਬਾਦ ਦੇ ਸੰਤੁਲਿਤ ਖ਼ੁਰਾਕ ਦੇ ਮਾਪਦੰਡਾਂ ਅਨੁਸਾਰ ਹਰ ਵਿਅਕਤੀ ਲਈ ਪ੍ਰਤੀ ਦਿਨ 300 ਗ੍ਰਾਮ ਤਾਜ਼ਾ ਸਬਜ਼ੀਆਂ, ਜਿਸ ’ਚ 120 ਗ੍ਰਾਮ ਹਰੇ ਪੱਤੇ ਵਾਲੀਆਂ ਸਬਜ਼ੀਆਂ, 90 ਗ੍ਰਾਮ ਜੜ੍ਹਾਂ ਵਾਲੀਆਂ ਸਬਜ਼ੀਆਂ ਅਤੇ 90 ਗ੍ਰਾਮ ਹੋਰ ਸਬਜ਼ੀਆਂ ਨੂੰ ਮੁੱਖ ਰੱਖਕੇ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਾਸਤੇ ਵਿਭਾਗ ਨੂੰ 2400 ਬੀਜ ਕਿੱਟਾਂ ਪ੍ਰਾਪਤ ਹੋਈਆਂ ਹਨ। ਇਸ ਕਿੱਟ ਅੰਦਰ ਮੂਲੀ, ਗਾਜਰ, ਸ਼ਲਗਮ, ਮਟਰ, ਪਾਲਕ, ਮੇਥੀ, ਧਨੀਆ, ਬਰੋਕਲੀ, ਚੀਨੀ ਅਤੇ ਸਰ੍ਹੋਂ ਦੇ ਬੀਜ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੀਜਾਂ ਨੂੰ ਇਸ ਕਿੱਟ ਦੇ ਅੰਦਰ ਦੱਸੀ ਗਈ ਵਿਉਂਤਬੰਦੀ ਨਾਲ ਹੀ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਆਮ ਵਿਅਕਤੀ ਨੂੰ ਤੰਦਰੁਸਤ ਰਹਿਣ ਲਈ ਸੰਤੁਲਿਤ ਖੁਰਾਕ ਜਿਸ ਵਿੱਚ ਵਿਟਾਮਿਨ, ਪ੍ਰੋਟੀਨ ਅਤੇ ਹੋਰ ਲੇੜੀਂਦੇ ਖ਼ੁਰਾਕੀ ਤੱਤ ਮੌਜੂਦ ਹੋਣ ਦਾ ਸੇਵਨ ਕਰਨਾ ਬਹੁਤ ਹੀ ਜਰੂਰੀ ਹੋ ਗਿਆ ਹੈ।
ਉਨ੍ਹਾਂ ਦੱਸਿਆਂ ਕਿ ਕਿਸਾਨ ਵੀਰ ਇਹ ਬੀਜ ਕਿੱਟਾਂ ਦਫ਼ਤਰ ਸਹਾਇਕ ਡਾਇਰੈਕਟਰ ਬਾਗਬਾਨੀ, ਪੀ.ਡਲਬਯੂ.ਡੀ ਕੰਪਲੈਕਸ, ਤਿੰਨਕੋਨੀ ਮਾਨਸਾ, ਦਫ਼ਤਰ ਬਾਗਬਾਨੀ ਵਿਕਾਸ ਅਫ਼ਸਰ, ਸਰਦੂਲਗੜ੍ਹ ਅਤੇ ਦਫ਼ਤਰ ਬਾਗਬਾਨੀ ਵਿਕਾਸ ਅਫਸਰ, ਬੁਢਲਾਡਾ ਤੋ ਕਿਸੇ ਵੀ ਦਫ਼ਤਰੀ ਕੰਮਕਾਜ ਵਾਲੇ ਦਿਨ ਪ੍ਰਤੀ ਕਿੱਟ 80/- ਰੂਪੈ ਦੇ ਹਿਸਾਬ ਨਾਲ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਸ੍ਰੀ ਪਰਮੇਸ਼ਰ ਕੁਮਾਰ ਬਾਗਬਾਨੀ ਵਿਕਾਸ ਅਫ਼ਸਰ ਅਤੇ ਸ੍ਰੀ ਵਿਪੇਸ਼ ਕੁਮਾਰ ਬਾਗਬਾਨੀ ਵਿਕਾਸ ਅਫ਼ਸਰ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS