
ਤਲਵੰਡੀ ਭਾਈ,16 ਸਤੰਬਰ(ਹਰਜਿੰਦਰ ਸਿੰਘ ਕਤਨਾ) – ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਤਲਵੰਡੀ ਭਾਈ ਵਿੱਚ ਕਰਵਾਏ ਗਏ ਇੱਕ ਸਾਦਾ ਸਮਾਗਮ ਦੋਰਾਨ ਤਲਵੰਡੀ ਭਾਈ ਅਤੇ ਮੁੱਦਕੀ ਇਲਾਕਿਆਂ ਨਾਲ ਸਬੰਧਿਤ 30 ਜਰੂਰਤ ਮੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਸ ਸਮਾਗਮ ਵਿੱਚ ਵਿੱਚ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਨੇ ਦੱਸਿਆ ਕਿ ਸੰਸਥਾ ਦੇ ਮੈਨੇਜਿੰਗ ਟਰੱਸਟੀ ਡਾ ਐਸ ਪੀ ਸਿੰਘ ਓਬਰਾਏ ਦੇ ਨਿਰਦੇਸ਼ਾਂ ਤਹਿਤ ਪੂਰੀ ਦੁਨੀਆਂ ਵਿੱਚ ਸੰਸਥਾ ਵੱਲੋਂ ਲੋਕ ਭਲਾਈ ਦੇ ਕਾਰਜ਼ ਸ਼ੁਰੂ ਕੀਤੇ ਹੋਏ ਹਨ। ਜਿਨ੍ਹਾਂ ਵਿੱਚ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਮਹੀਨਾਵਾਰ ਪੈਨਸ਼ਨਾਂ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ,ਮੈਡੀਕਲ ਸਹਾਇਤਾ , ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ ਸਕੂਲਾਂ ਅਤੇ ਜਨਤਕ ਸਥਾਨਾਂ ਤੇ ਸਾਫ਼ ਪਾਣੀ ਵਾਲੇ ਆਰ ਓ ਲਗਾਏ ਜਾਂਦੇ ਹਨ।ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਪੰਜਾਬ ਵਿੱਚ 20000 ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀ ਚੰਗੀ ਸਿਹਤ ਲਈ ਤਲਵੰਡੀ ਭਾਈ ਸਮੇਤ ਹੋਰ ਵੱਖ ਵੱਖ ਸ਼ਹਿਰਾਂ ਵਿੱਚ 75 ਦੇ ਕਰੀਬ ਲੈਬੋਰਟਰੀਆਂ ਵੀ ਖੋਲੀਆਂ ਗਈਆਂ ਹਨ ਤਾਂ ਜੋ ਲੋਕ ਆਪਣੇ ਸਰੀਰ ਦੇ ਨਾਮਾਤਰ ਰੇਟਾਂ ਤੇ ਟੈਸਟ ਕਰਵਾ ਕੇ ਰੋਗਾਂ ਤੋਂ ਜਾਣੂ ਹੋ ਜਾਣ ਅਤੇ ਸਮੇਂ ਸਿਰ ਇਲਾਜ਼ ਕਰਵਾ ਸਕਣ। ਇਸ ਮੌਕੇ ਤੇ ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ, ਸੁਖਵਿੰਦਰ ਸਿੰਘ ਕਲਸੀ ਪ੍ਰਧਾਨ ਨੋਜਵਾਨ ਲੋਕ ਭਲਾਈ ਸਭਾ , ਗੁਰਪ੍ਰੀਤ ਸਿੰਘ ਵੋਹਰਾ ,ਲਖਵਿੰਦਰ ਸਿੰਘ ਕਰਮੂੰਵਾਲਾ,ਸੰਜੀਵ ਬਜਾਜ ਜਨਰਲ ਸਕੱਤਰ ,ਨਰਿੰਦਰ ਬੇਰੀ ਕੈਸ਼ੀਅਰ,ਰਣਜੀਤ ਸਿੰਘ ਰਾਏ ਪ੍ਰਧਾਨ ਜੀਰਾ, ਸੁਖਜੀਤ ਸਿੰਘ ਹਰਾਜ, ਅਤੇ ਹੋਰ ਪਤਵੰਤੇ ਵੀ ਮੋਜੂਦ ਸਨ।






