
ਨਵੀਂ ਦਿੱਲੀ, 14 ਮਈ-ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਖ਼ਲੀਫਾ ਬਿਨ ਜ਼ਾਇਦ ਅਲ ਨਾਹਯਾਨ ਦੇ ਦਿਹਾਂਤ ‘ਤੇ ਇਕ ਦਿਨ ਦਾ ਰਾਜਸੀ ਸੋਗ ਰੱਖਣ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ। ਸ਼ੇਖ ਖ਼ਲੀਫ਼ਾ ਬਿਨ ਜ਼ਾਇਦ ਅਲ ਨਾਹਯਾਨ ਨੇ 3 ਨਵੰਬਰ 2004 ਤੋਂ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਤੇ ਅਬੂ ਧਾਬੀ ਦੇ ਸ਼ਾਸਕ ਵਜੋਂ ਸੇਵਾ ਕੀਤੀ ਸੀ।



