17.1 C
Chandigarh

TODAY NOW NEWS

Friday, March 20, 2026
HomeBREAKING NEWSਕਿਸਾਨਾਂ ਦਾ ਵਫ਼ਦ ਸਮੱਸਿਆਵਾਂ ਸਬੰਧੀ ਐਸ.ਡੀ.ਐਮ ਨੂੰ ਮਿਲਿਆ

ਕਿਸਾਨਾਂ ਦਾ ਵਫ਼ਦ ਸਮੱਸਿਆਵਾਂ ਸਬੰਧੀ ਐਸ.ਡੀ.ਐਮ ਨੂੰ ਮਿਲਿਆ

ਖੰਨਾ, 10 ਫ਼ਰਵਰੀ (ਪਰਮਜੀਤ ਸਿੰਘ ਧੀਮਾਨ) -ਅੱਜ ਇਥੇ ਭਾਰਤੀ ਕਿਸਾਨ ਯੂਨੀਅਨ (ਏਕਤਾਂ-ਉਗਰਾਹਾਂ) ਦੇ ਇਕ ਵਫਦ ਨੇ ਐਸ.ਡੀ.ਐਮ ਮਨਜੀਤ ਕੌਰ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਇਥੋਂ ਦੇ ਮਲੇਰਕੋਟਲਾ ਰੋਡ ਤੇ ਚੀਮਾ ਚੌਂਕ ਵਿਚ ਬਣਾਏ ਸਪੀਡ ਬ੍ਰੇਕਰਾਂ ਨੂੰ ਹਟਾਇਆ ਜਾਵੇ ਕਿਉਂਕਿ ਕਿਸਾਨਾਂ ਨੂੰ ਗੰਨਾ ਲੈ ਕੇ ਸਲਾਣਾ ਮਿੱਲ ਵੱਲ ਜਾਂਦੇ ਸਮੇਂ ਟਰਾਲੀਆਂ ਵਿਚਕਾਰ ਫਸ ਜਾਂਦੀਆਂ ਹਨ, ਜਿਸ ਕਾਰਨ ਟਰਾਲੀ ਦੇ ਪਲਟਣ ਅਤੇ ਕੋਈ ਜਾਨੀ-ਮਾਲੀ ਨੁਕਸਾਨ ਦਾ ਡਰ ਬਣਿਆ ਰਹਿੰਦਾ ਹੈ। ਇਸ ਸਬੰਧੀ ਗੰਨਾ ਮਿੱਲ ਵੱਲੋਂ ਵੀ ਲਿਖਤੀ ਰੂਪ ਵਿਚ ਪਹਿਲਾ ਐਸ.ਡੀ.ਐਮ ਦੇ ਧਿਆਨ ਵਿਚ ਇਹ ਮਸਲਾ ਲਿਆਂਦਾ ਗਿਆ ਹੈ। ਇਸ ਮੌਕੇ ਸੁਦਾਗਰ ਸਿੰਘ ਘੁਡਾਣੀ, ਦਵਿੰਦਰ ਸਿੰਘ, ਸਤਵੰਤ ਸਿੰਘ, ਸੁਖਚੈਨ ਸਿੰਘ, ਹਰਪ੍ਰੀਤ ਸਿੰਘ, ਬੱਗੜ ਸਿੰਘ, ਸਿਕੰਦਰ ਸਿੰਘ, ਕੁਲਵਿੰਦਰ ਸਿੰਘ, ਵੀਰਬਰਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਐਸ.ਡੀ.ਐਮ ਨੇ ਮਸਲੇ ਦਾ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ।

Today Now News

RELATED ARTICLES
- Advertisment -

POPULAR POSTS