ਸਾਬਕਾ ਮੁੱਖ ਮੰਤਰੀ ਬਾਦਲ ਦੀ ਰਿਹਾਇਸ਼ ਦੇ ਬਾਹਰ ਬੈਠੀਆਂ ਹਨ ਕਿਸਾਨ ਜੱਥੇਬੰਦੀਆਂ ।

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਜਿਥੇ ਸਾਰੇ ਪੰਜਾਬ ਵਿਚ ਖੇਤੀ ਆਰਡੀਨੈਂਸ ਦੇ ਵਿਰੁੱਧ ਧਰਨੇ ਅਤੇ ਰੋਸ ਮੁਜਾਹਰੇ ਚੱਲ ਰਹੇ ਹਨ ਉੱਥੇ ਹੀ ਕਿਸਾਨ ਜਥੇਬੰਦੀਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਦੇ ਬਾਹਰ ਬਾਦਲ ਪਿੰਡ ‘ਚ ਧਰਨੇ ‘ਤੇ ਬੈਠੀਆਂ ਹਨ। ਉੱਥੇ ਅੱਜ ਸਵੇਰੇ 55 ਸਾਲ ਦੇ ਪ੍ਰੀਤਮ ਸਿੰਘ ਨਾਮ ਦੇ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਲਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰੀਤਮ ਸਿੰਘ ਕਾਫੀ ਦਿਨਾਂ ਤੋਂ ਕਿਸਾਨਾਂ ਦੇ ਨਾਲ ਧਰਨੇ ‘ਤੇ ਸੀ ਤੇ ਉਸ ਦੇ ਸਾਥੀ ਦੱਸਦੇ ਹਨ ਕਿ ਪ੍ਰੀਤਮ ਸਿੰਘ ਰਾਤ ਭਰ ਸੁੱਤਾ ਨਹੀਂ ਤੇ ਕਾਫੀ ਪ੍ਰੇਸ਼ਾਨ ਚੱਲ ਰਿਹਾ ਸੀ। ਅੱਜ ਦਿਨ ਚੜਦਿਆਂ ਹੀ ਪ੍ਰੀਤਮ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਲਈ। ਉਸ ਨੂੰ ਬਾਦਲ ਪਿੰਡ ਦੇ ਸਰਕਾਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ ।






