17.1 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਇਕ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਇਕ ਮਹਾਨ ਨਗਰ ਕੀਰਤਨ

ਤਰਨਤਾਰਨ ਸ੍ਰੀ ਦਰਬਾਰ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਲਈ ਹੋਇਆ ਰਵਾਨਾ

ਤਰਨਤਾਰਨ (ਜਸਬੀਰ ਸਿੰਘ) : ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਇਕ ਮਹਾਨ ਨਗਰ ਕੀਰਤਨ ਤਰਨਤਾਰਨ ਸ੍ਰੀ ਦਰਬਾਰ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਲਈ ਹੋਇਆ ਰਵਾਨਾ ਇਹ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਲੋਕਲ ਪ੍ਰਬੰਧਕ ਕਮੇਟੀ,ਸਭਾ ਸੁਸਾਇਟੀਆਂ ਅਤੇ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਹੇਠ ਇਕ ਮਹਾਨ ਨਗਰ ਕੀਰਤਨ ਆਰੰਭ ਹੋਇਆ ਜੋ ਕਿ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਜਨਮ ਅਸਥਾਨ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਸਮਾਪਤ ਹੋਵੇਗਾ
ਇਸ ਨਗਰ ਕੀਰਤਨ ਦੇ ਸੰਬੰਧ ਵਿਚ ਸੰਗਤਾਂ ਵਲੋ ਰਸਤੇ ਪਿੰਡ ਪਿੰਡ ਵੱਖ ਵੱਖ ਥਾਵਾਂ ਉਪਰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਹੈਡ ਗ੍ਰੰਥੀ ਗੁਰਜੰਟ ਸਿੰਘ ਅਤੇ ਪ੍ਰਬੰਧਕ ਹਰੀ ਸਿੰਘ ਨੇ ਦੱਸਿਆ ਕਿ ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਸੰਬੰਧੀ ਅੱਜ ਸੰਗਤਾਂ ਵਲੋਂ ਇਹ ਨਗਰ ਕੀਰਤਨ ਦਾ ਉਪਰਾਲਾ ਕੀਤਾ
ਇਸ ਕਰਕੇ ਅੱਜ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਲੋਕਲ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਇਹ ਨਗਰ ਕੀਰਤਨ ਸਜਾਇਆ ਗਿਆ
ਇਸ ਮੌਕੇ ਤੇ ਹੋਰਨਾ ਤੋ ਇਲਾਵਾ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਧਨਵਿੰਦਰ ਸਿੰਘ ,ਮੀਤ ਮੈਨੇਜਰ ਨਿਰਮਲ ਸਿੰਘ ਕਾਹਲਵਾਂ, ਬਾਬਾ ਮਹਿੰਦਰ ਸਿੰਘ ਕਾਰ ਸੇਵਾ ਵਾਲੇ ਤਰਨਤਾਰਨ, ਬਾਬਾ ਹੀਰਾ ਸਿੰਘ, ਪਬਧੰਕ ਹਰੀ ਸਿੰਘ ਹੈੱਡ ਗ੍ਰੰਥੀ ਤਰਨਤਾਰਨ ਸ੍ਰੀ ਦਰਬਾਰ ਸਾਹਿਬ ਦੇ ਗੁਰਜੰਟ ਸਿੰਘ, ਸੁਰਿੰਦਰ ਸਿੰਘ, ਬਹਿਲਾ,ਪਰਮਜੀਤ ਸਿੰਘ ਮੱਲੀ, ਰਸਾਲ ਸਿੰਘ ਸਮੇਤ ਸਾਮਿਲ ਸਨ

Today Now News

RELATED ARTICLES
- Advertisment -

POPULAR POSTS