17.4 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਝੋਨੇ ਦੀ ਪਰਾਲੀ ਨੂੰ ਲਗਾਈ ਅੱਗ ਕਾਰਨ ਹੋਏ ਧੂੰਏ ਨੇ ਉਜਾੜਿਆ ਇੱਕ...

ਝੋਨੇ ਦੀ ਪਰਾਲੀ ਨੂੰ ਲਗਾਈ ਅੱਗ ਕਾਰਨ ਹੋਏ ਧੂੰਏ ਨੇ ਉਜਾੜਿਆ ਇੱਕ ਘਰ ।

ਕੰਬਾਈਨ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਪਿਓ ਦੀ ਮੌਤ ਪੁੱਤਰ ਜ਼ਖਮੀ ।

ਤਰਨ ਤਾਰਨ (ਜਸਵੀਰ ਸਿੰਘ) : ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀ ਮਨਾਹੀ ਦੇ ਬਾਵਜੂਦ ਵੀ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਵਿਚ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਜਿਸਦੇ ਚੱਲਦੇ ਕਈ ਹਾਦਸੇ ਵਾਪਰ ਚੁੱਕੇ ਹਨ । ਅੱਜ ਵੀ ਇੱਕ ਅਜਿਹਾ ਹਾਦਸਾ ਤਰਨਤਾਰਨ ਦੇ ਪਿੰਡ ਨੂਰਦੀ ਵਿਖੇ ਵਾਪਰ ਗਿਆ । ਜਿਸ ਵਿਚ ਇੱਕ ਵਿਅਕਤੀ ਦੀ ਜਾਨ ਚੱਲੀ ਗਈ ਅਤੇ ਇੱਕ ਜ਼ਖਮੀ ਹੋ ਗਿਆ ।

ਇਸ ਸੰਬੰਧੀ ਪਿੰਡ ਵਾਸੀਆਂ ਅਤੇ ਮਿਰਤਕ ਦੇ ਰਿਸ਼ਤੇਦਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਤਰਨਤਾਰਨ-ਝਬਾਲ ਰੋਡ ਤੇ ਪਿੰਡ ਨੂਰਦੀ ਵਿਖੇ ਕਿਸਾਨ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਹੋਣ ਕਰਕੇ ਧੂਆਂ ਇਨ੍ਹਾਂ ਜ਼ਿਆਦਾ ਵੱਧ ਗਿਆ ਕਿ ਸੜਕ ਤੇ ਕੁਝ ਵੀ ਦਿਖਾਈ ਨਹੀਂ ਸੀ ਦੇ ਰਿਹਾ । ਜਿਸਦੇ ਚੱਲਦੇ ਕੰਬਾਈਨ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਹੋ ਗਈ ਅਤੇ ਇਸ ਟੱਕਰ ਵਿਚ ਅੰਗਰੇਜ ਸਿੰਘ ਦੀ ਮੌਤ ਹੋ ਗਈ ਅਤੇ ਉਸਦਾ ਲੜਕਾ ਅਜੈਪਾਲ ਸਿੰਘ ਜ਼ਖਮੀ ਹੋ ਗਿਆ । ਜਿਸ ਨੂੰ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ । ਮਿਰਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਇਹ ਪਿਓ ਪੁੱਤਰ ਭੱਠੇ ਤੇ ਮਜ਼ਦੂਰੀ ਕਰਦੇ ਸਨ ਅਤੇ ਆਪਣੇ ਕੰਮ ਤੋਂ ਵਾਪਿਸ ਆ ਰਹੇ ਸਨ ਕਿ ਰਸਤੇ ਵਿਚ ਹਾਦਸਾ ਵਾਪਰ ਗਿਆ ।

ਇਸ ਮੌਕੇ ਜਾਂਚ ਅਧਿਕਾਰੀ ਮਨਜੀਤ ਸਿੰਘ ਨੇ ਦੱਸਿਆ ਕਿ ਮਿਰਤਕ ਅੰਗਰੇਜ ਸਿੰਘ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਜ਼ਖਮੀ ਲੜਕੇ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ । ਪੁਲੀਸ ਵੱਲੋਂ ਮਿਰਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ।

Today Now News

RELATED ARTICLES
- Advertisment -

POPULAR POSTS