ਜਿਲਾ ਮੋਗਾ ਦੀਆਂ ਸਮੂਹ ਸਮਾਜ ਸੇਵੀ, ਧਾਰਮਿਕ, ਮੁਲਾਜ਼ਮ, ਮਜਦੂਰ, ਵਪਾਰਕ ਅਤੇ ਕਿਸਾਨ ਜੱਥੇਬੰਦੀਆਂ ਨੇ ਹਿੱਸਾ ਲਿਆ
ਜਿਸ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਉਕਤ ਜੱਥੇਬੰਦੀਆਂ ਦੇ ਕਾਰਕੁੰਨਾਂ ਅਤੇ ਆਮ ਸ਼ਹਿਰੀਆਂ ਨੇ ਹਿੱਸਾ ਲਿਆ।

ਮੋਗਾ (ਹਰਪਾਲ ਸਹਾਰਨ) : ਮਾਰਚ ਵਿੱਚ ਸ਼ਾਮਿਲ ਲੋਕਾਂ ਨੇ ਆਪਣੇ ਹੱਥਾਂ ਵਿੱਚ ਮਸ਼ਾਲਾਂ, ਮੋਮਬੱਤੀਆਂ ਅਤੇ ਤਖਤੀਆਂ ਫੜੀਆਂ ਹੋਈਆਂ ਸਨ ਤੇ ਉਨ੍ਹਾਂ ਵੱਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਅਤੇ ਕੇਂਦਰ ਸਰਕਾਰ ਦੇ ਜੱਦੀ ਰਵੱਈਏ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ। ਇਹ ਮਸ਼ਾਲ ਮਾਰਚ ਨੇਚਰ ਪਾਰਕ ਮੋਗਾ ਤੋਂ ਸ਼ੁਰੂ ਹੋ ਸ਼ਹਿਰ ਦੇ ਵੱਖ ਵੱਖ ਬਜਾਰਾਂ ਵਿੱਚ ਦੀ ਗੁਜਰਦਾ ਹੋਇਆ ਮੇਨ ਚੌਕ ਮੋਗਾ ਪਹੁੰਚਿਆ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਜੰਮ ਕੇ ਮੋਦੀ ਸਰਕਾਰ ਖਿਲਾਫ ਭੜਾਸ ਕੱਢੀ। ਇਸ ਮੌਕੇ ਰੂਰਲ ਐੱਨ ਜੀ ਓ ਮੋਗਾ ਦੇ ਚੇਅਰਮੈਨ ਮਹਿੰਦਰ ਪਾਲ ਲੂੰਬਾ, ਪ੍ਰਧਾਨ ਦਵਿੰਦਰਜੀਤ ਸਿੰਘ ਗਿੱਲ, ਸਮਾਜ ਸੇਵਾ ਸੁਸਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ, ਸਮਾਜ ਸੇਵੀ ਗੁਰਨਾਮ ਸਿੰਘ ਲਵਲੀ, ਕ੍ਰਿਸ਼ਨ ਸੂਦ, ਰਿਸ਼ੂ ਅੱਗਰਵਾਲ, ਹਰਜਿੰਦਰ ਸਿੰਘ ਚੁਗਾਵਾਂ, ਲੇਖਕ ਅਸ਼ੋਕ ਚੱਟਾਨੀ, ਗੁਰਮੀਤ ਕੜਿਆਲਵੀ, ਬੇਅੰਤ ਕੌਰ ਗਿੱਲ, ਪ. ਸ. ਸ. ਫ. ਵਿਗਿਆਨਕ ਦੇ ਆਗੂ ਗੁਰਜੀਤ ਸਿੰਘ ਮੱਲ੍ਹੀ, ਕੁਲਬੀਰ ਸਿੰਘ ਢਿੱਲੋਂ ਆਦਿ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਦੇ ਅੜੀਅਲ ਅਤੇ ਤਾਨਾਸ਼ਾਹੀ ਵਤੀਰੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਹੱਕੀ ਅਤੇ ਜਾਇਜ ਮੰਗਾਂ ਲਈ ਸੰਘਰਸ਼ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਵਿਕਾਊ ਮੀਡੀਆ ਰਾਹੀਂ ਖਾਲਿਸਤਾਨ ਪੱਖੀ ਸਿੱਧ ਕਰਨ ਦੀ ਕੋਸ਼ਿਸ਼ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਹੀ ਨਹੀਂ ਦੇਸ਼ ਭਰ ਦੇ ਆਮ ਲੋਕ ਕਿਸਾਨਾਂ ਦੇ ਨਾਲ ਹਨ ਤੇ ਗੋਦੀ ਮੀਡੀਆ ਦੀ ਕਿਸੇ ਵੀ ਚਾਲ ਨੂੰ ਕਾਮਯਾਬ ਨਹੀਂ ਹੋਣ ਦੇਣਗੇ।

ਜੇਕਰ ਸਰਕਾਰ ਨੇ ਕਿਸਾਨਾਂ ਦੇ ਅੱਠ ਸੂਤਰੀ ਮੰਗ ਪੱਤਰ ਤੇ ਗੰਭੀਰਤਾ ਨਾ ਵਿਖਾਈ ਤਾਂ ਪੂਰਾ ਦੇਸ਼ ਸੰਘਰਸ਼ਾਂ ਦੇ ਪਿੜ ਵਿੱਚ ਬਦਲਦਿਆਂ ਦੇਰ ਨਹੀਂ ਲੱਗੇਗੀ। ਉਹਨਾਂ ਖੱਟਰ ਸਰਕਾਰ ਦੀ ਸੰਘਰਸ਼ ਨੂੰ ਰੋਕਣ ਲਈ ਅਪਣਾਏ ਗਏ ਗੈਰ ਸੰਵਿਧਾਨਕ ਤਰੀਕਿਆਂ ਲਈ ਪੁਰਜੋਰ ਨਿੰਦਾ ਕਰਦਿਆਂ ਕਿਸਾਨਾਂ ਤੇ ਦਰਜ ਕੀਤੇ ਗਏ ਨਜਾਇਜ ਪਰਚੇ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਉਹਨਾਂ ਕਿਸਾਨਾਂ ਨੂੰ ਫਸ਼ਲੀ ਚੱਕਰ ਵਿੱਚੋਂ ਕੱਢਣ ਲਈ ਸਾਰੀਆਂ ਫਸਲਾਂ ਤੇ ਐਮ ਐਸ ਪੀ ਲਾਗੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਮੁਸੀਬਤ ਘੱਟ ਕਰਨ ਦੇ ਨਾਮ ਤੇ ਉਨ੍ਹਾਂ ਨੂੰ ਕਾਰਪੋਰੇਟ ਘਰਾਣਿਆਂ ਦਾ ਨਿਵਾਲਾ ਬਨਾਉਣ ਜਾ ਰਹੀ ਹੈ, ਤੇ ਇਸ ਧੋਖੇ ਨੂੰ ਬਰਦਾਸ਼ਤ ਕਰਨਾ ਹਰ ਜਿੰਮੇਵਾਰ ਸ਼ਹਿਰੀ ਲਈ ਮੁਸ਼ਕਿਲ ਹੈ। ਉਹਨਾਂ ਕਿਸਾਨਾਂ ਦੇ ਅਨੁਸ਼ਾਸਨ ਦੀ ਪ੍ਰਸੰਸਾ ਕਰਦਿਆਂ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਸਰਕਾਰ ਤੋਂ ਉਨ੍ਹਾਂ ਦੇ ਪਰਿਵਾਰਾਂ ਲਈ ਮੁਆਵਜੇ ਦੀ ਮੰਗ ਕੀਤੀ। ਉਹਨਾਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਅਤੇ ਕਿਸਾਨ ਸੰਘਰਸ਼ ਦੇ ਸਮਰਥਕਾਂ ਦਾ ਵਿਦੇਸ਼ੀ ਧਰਤੀ ਤੋਂ ਅੰਦੋਲਨ ਵਿੱਚ ਹਿੱਸਾ ਪਾਉਣ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਕਤ ਦੇਸ਼ ਦਾ ਹਰ ਬੱਚਾ ਵੱਡਾ ਕਿਸਾਨਾਂ ਦੇ ਨਾਲ ਹੈ ਤੇ ਮੋਦੀ ਸਰਕਾਰ ਜਿੰਨੀ ਜਲਦੀ ਸੱਚਾਈ ਨੂੰ ਸਵੀਕਾਰ ਕਰਕੇ ਕਿਸਾਨੀ ਮੰਗਾਂ ਮੰਨ ਲਵੇਗੀ ਉਨੀ ਹੀ ਅੰਤਰ-ਰਾਸ਼ਟਰੀ ਪੱਧਰ ਤੇ ਜਲਾਲਤ ਤੋਂ ਬਚ ਜਾਵੇਗੀ। ਉਹਨਾਂ ਘਰਾਂ ਵਿੱਚ ਬੈਠੇ ਲੋਕਾਂ ਨੂੰ ਕਿਸਾਨਾਂ ਦੀ ਆਵਾਜ ਅੰਤਰਰਾਸ਼ਟਰੀ ਪੱਧਰ ਤੇ ਪਹੁੰਚਾਉਣ ਅਤੇ ਗੋਦੀ ਮੀਡੀਆ ਦੇ ਝੂਠ ਦਾ ਮੁਕਾਬਲਾ ਕਰਨ ਲਈ ਟਵਿੱਟਰ, ਫੇਸਬੁੱਕ ਆਦਿ ਦੀ ਘਰ ਵਰਤੋਂ ਕਰਨ ਦੀ ਅਪੀਲ ਕੀਤੀ। ਪ੍ਰਦਰਸ਼ਨ ਵਿੱਚ ਹਾਜਰ ਲੋਕਾਂ ਨੇ ਕਿਸਾਨ ਸੰਘਰਸ਼ ਦੀ ਜਿੱਤ ਤੱਕ ਸਾਥ ਦੇਣ ਦਾ ਪ੍ਰਣ ਕਰਦਿਆ ਜਲਦ ਹੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਦਾ ਐਲਾਨ ਕੀਤਾ। ਇਸ ਮੌਕੇ ਉਕਤ ਤੋਂ ਇਲਾਵਾ ਐਡਵੋਕੇਟ ਹਰਜੀਤ ਸਿੰਘ ਹਰਭਿੰਦਰ ਜਾਨੀਆਂ, ਸੰਦੀਪ ਔਲਖ, ਬਲਰਾਜ ਗਿੱਲ, ਜਸਵਿੰਦਰ ਸਿੰਘ, ਗੁਰਜੋਤ ਸਿੰਘ, ਸੋਨੀਆ ਕੌਰ, ਸੁਖਜੀਤ ਬੁੱਕਣਵਾਲਾ





