17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਰੋਡ ਬਚਾਓ ਸੰਘਰਸ਼ ਕਮੇਟੀ ਦੀ ਇਕ ਮੀਟਿੰਗ ਮੋਗਾ ਗੁਰਦੁਆਰਾ ਬੀਬੀ ਕਾਹਨ ਕੌਰ...

ਰੋਡ ਬਚਾਓ ਸੰਘਰਸ਼ ਕਮੇਟੀ ਦੀ ਇਕ ਮੀਟਿੰਗ ਮੋਗਾ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਹੋਈ

ਮੀਟਿੰਗ ਵਿਚ ਰੋਡ ਬਚਾਓ ਸੰਘਰਸ਼ ਕਮੇਟੀ ਦੇ ਪੰਜਾਬ ਦੇ ਕੁਆਰਡੀਨੇਟਰ ਹਰਪ੍ਰੀਤ ਸਿੰਘ ਪਹੁੰਚੇ

ਮੋਗਾ (ਹੈਪੀ ਢੰਡ) : ਰੋਡ ਬਚਾਓ ਸੰਘਰਸ਼ ਕਮੇਟੀ ਦੀ ਇਕ ਅਹਿਮ ਮੀਟਿੰਗ ਮੋਗਾ ਦੇ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਵਿਖੇ ਹੋਈ। ਇਸ ਮੀਟਿੰਗ ਵਿਚ ਰੋਡ ਬਚਾਓ ਸੰਘਰਸ਼ ਕਮੇਟੀ ਦੇ ਪੰਜਾਬ ਦੇ ਕੁਆਰਡੀਨੇਟਰ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਵੱਲੋਂ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਕਾਰਜਕਾਰਨੀ ਬਣਾਈ ਗਈ। ਜਿਸ ਵਿੱਚ ਉਹਨਾਂ ਸਰਪੰਚ ਗੁਰਦਿਆਲ ਸਿੰਘ ਬੁੱਟਰ ਜ਼ਿਲ੍ਹਾ ਪ੍ਰਧਾਨ, ਜਨਰਲ ਸਕੱਤਰ ਨੰਬਰਦਾਰ ਚਰਨਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਐਡਵੋਕੇਟ, ਬਲਾਕ ਕੋਟ ਈਸੇ ਖਾਂ ਦੇ ਪ੍ਰਧਾਨ ਗੁਰਚਰਨ ਸਿੰਘ ਸਮਰਾ, ਬਲਾਕ ਮੋਗਾ ਦੇ ਪ੍ਰਧਾਨ ਪਰਮਜੀਤ ਸਿੰਘ ਡਾਲਾ, ਬਲਾਕ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਨੂੰ ਨਿਯੁਕਤ ਕੀਤਾ ਗਿਆ ਇਸ ਮੌਕੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਬੁੱਟਰ ਨੇ ਕਿਹਾ ਕੇ ਜ਼ਿਲ੍ਹੇ ਦੀ ਰੋਡ ਬਚਾਓ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ ਦੀਆਂ ਜਮੀਨਾਂ ਬਚਾਉਣ ਲਈ ਇੱਕ ਮੰਗ ਪੱਤਰ 8 ਮਾਰਚ ਨੂੰ ਡੀ ਸੀ ਮੋਗਾ ਨੂੰ ਦਿੱਤਾ ਜਾਵੇਗਾ।

Today Now News

RELATED ARTICLES
- Advertisment -

POPULAR POSTS