16.8 C
Chandigarh

TODAY NOW NEWS

Friday, March 20, 2026
Homeਅੰਤਰਰਾਸ਼ਟਰੀਇਲੀਨੋਇਸ ਦੇ ਹੋਟਲ ਵਿਚ ਅਣਪਛਾਤੇ ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਨਾਲ ਇਕ ਪੁਲਿਸ...

ਇਲੀਨੋਇਸ ਦੇ ਹੋਟਲ ਵਿਚ ਅਣਪਛਾਤੇ ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਨਾਲ ਇਕ ਪੁਲਿਸ ਅਧਿਕਾਰੀ ਦੀ ਮੌਤ, ਇਕ ਗੰਭੀਰ ਜ਼ਖਮੀ

ਸੈਕਰਾਮੈਂਟੋ 31 ਦਸੰਬਰ (ਹੁਸਨ ਲੜੋਆ ਬੰਗਾ) – ਇਲੀਨੋਇਸ ਦੇ ‘ਕੰਫਰਟ ਇਨ’ ਹੋਟਲ ਵਿਚੋਂ ਅਣਪਛਾਤੇ ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਨਾਲ ਇਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ ਜਦ ਕਿ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ ਜਿਸ ਦੀ ਸਰਜਰੀ ਕੀਤੀ ਗਈ ਹੈ। ਬਰਾਡਲੇ ਪੁਲਿਸ ਵਿਭਾਗ ਵੱਲੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ ਹੋਟਲ ਦੀ ਪਾਰਕਿੰਗ ਵਿਚ ਖੜੇ ਇਕ ਸ਼ੱਕੀ ਵਾਹਣ ਸਬੰਧੀ ਫੋਨ ਆਉਣ ‘ਤੇ ਪੁਲਿਸ ਮੌਕੇ ਉਪਰ ਪੁੱਜੀ ਸੀ। ਇਕ ਪੁਲਿਸ ਅਧਿਕਾਰੀ ਨੇ ਵਾਹਣ ਦੇ ਸੰਭਾਵੀ ਮਾਲਕ ਜੋ ਹੋਟਲ ਦੇ ਕਮਰੇ ਵਿਚ ਠਹਿਰਿਆ ਹੋਇਆ ਸੀ, ਨਾਲ ਫੋਨ ਉਪਰ ਗੱਲਬਾਤ ਕੀਤੀ। ਇਸ ਗੱਲਬਾਤ ਦੌਰਾਨ ਹੀ ਪੁਲਿਸ ਉਪਰ ਗੋਲੀਆਂ ਚਲਾਈਆਂ ਗਈਆਂ ਜਿਸ ਦੌਰਾਨ ਇਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ ਜਦ ਕਿ ਦੂਸਰਾ ਜ਼ਖਮੀ ਹੋ ਗਿਆ ਜਿਸ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ। ਇਸ ਮਾਮਲੇ ਵਿਚ ਪੁਲਿਸ ਨੂੰ ਦੋ ਵਿਅਕਤੀਆਂ ਦੀ ਤਲਾਸ਼ ਹੈ ਜਿਨ੍ਹਾਂ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਪੁਿਲਸ ਨੇ ਘਟਨਾ ਸਬੰਧੀ ਕਿਸੇ ਤਰਾਂ ਦੀ ਜਾਣਕਾਰੀ ਦੇਣ ਵਾਲੇ ਨੂੰ 10000 ਡਾਲਰ ਇਨਾਮ ਦੇਣ ਦਾ ਐਲਾਨ ਕੀਤਾ ਹੈ।

Today Now News

RELATED ARTICLES
- Advertisment -

POPULAR POSTS