ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਵਿਜੀਲੈਂਸ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਵਿੱਚ ਸ੍ਰੀ ਐਮ ਕੇ ਅਰਵਿੰਦ ਕੁਮਾਰ ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ।ਉਨ੍ਹਾਂ ਕਿਹਾ ਕਿ ਵਿਜੀਲੈਂਸ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦਾ ਇਹ ਬਹੁਤ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਦੇ ਲਈ ਲੋਕਾਂ ਨੂੰ ਇਹ ਵੀ ਅਪੀਲਿ ਕੀਤੀ ਕਿ ਕੋਈ ਵੀ ਅਧਿਕਾਰੀ ਕਿਸੇ ਵੀ ਕੰਮ ਲਈ ਜੇਕਰ ਤੁਹਾਡੇ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਵਿਜੀਲੈਂਸ ਵਿਭਾਗ ਨੂੰ ਦਿੱਤੀ ਜਾਵੇ ਅਤੇ ਉਸ ਅਧਿਕਾਰੀ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਤਾ ਹੀ ਸਮਾਜ ਨੂੰ ਰਿਸ਼ਵਤਖੋਰੀ ਤੋਂ ਬਚਾਇਆ ਜਾ ਸਕਦਾ ਹੈ। ਇਸ ਵਿੱਚ ਮੌਕੇ ਗੁਰਿੰਦਰਜੀਤ ਸਿੰਘ ਡੀਐਸਪੀ ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਨੇ ਵੀ ਇਸ ਪ੍ਰੋਗਰਾਮ ਬਾਰੇ ਚਾਨਣਾ ਪਾਇਆ।ਇਸ ਮੌਕੇ ਡਿਪਟੀ ਕਮਿਸ਼ਨਰ ਐਮ ਕੇ ਅਰਵਿੰਦ ਕੁਮਾਰ ਨੇ ਦੱਸਿਆ ਕਿ ਵਿਜੀਲੈਂਸ ਦੀ ਤਰਫੋਂ ਇਸ ਸੈਮੀਨਾਰ ਦਾ ਆਯੋਜਨ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ ਅਤੇ ਅਜਿਹੇ ਸੈਮੀਨਾਰਾਂ ਵਿੱਚ ਲੋਕਾ ਨੂੰ ਆਉਣਾ ਚਾਹੀਦਾ ਹੈ ਅਤੇ ਇਸ ਸੈਮੀਨਾਰ ਵਿੱਚ ਵਿਜੀਲੈਂਸ ਵਿਭਾਗ ਦਾ ਸਾਥ ਦੇਣਾ ਚਾਹੀਦਾ ਹੈ।





