ਕੁੱਲ 6 ਮੁਕੱਦਮੇ ਦਰਜ਼ ਕਰਕੇ 6 ਮੁਲਜਿਮਾਂ ਨੂੰ ਕੀਤਾ ਗਿਆ ਕਾਬੂ

ਮਾਨਸਾ (ਗੁਰਜੰਟ ਸਿੰੰਘ ਬਾਜੇਵਾਲੀਆਂ) : ਡਾ,ਨਰਿੰਦਰ ਭਾਰਗਵ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 6 ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 6 ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ। ਥਾਣਾ ਸਿਟੀ^1 ਮਾਨਸਾ ਦੀ ਪੁਲਿਸ ਪਾਰਟੀ ਨੇ ਹਰਦੀਪ ਸਿੰਘ ਉਰਫ ਮੂੰਗਰੀ ਪੁੱਤਰ ਜਿਲਾ ਰਾਮ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 8 ਗ੍ਰਾਮ ਸਮੈਕ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ^1 ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਇਹ ਮੁਲਜਿਮ ਨਸ਼ਿਆਂ ਦਾ ਧੰਦਾ ਕਰਦਾ ਹੈ, ਜਿਸਦੇ ਵਿਰੁੱਧ ਪਹਿਲਾਂ ਵੀ ਥਾਣਾ ਸਿਟੀ^1 ਮਾਨਸਾ ਵਿਖੇ 4 ਐਨ,ਡੀ,ਪੀ,ਐਸ, ਐਕਟ ਦੇ ਮੁਕੱਦਮੇ ਅਤੇ 1 ਮੁਕੱਦਮਾ ਸੱਟਾਂ ਦਾ ਦਰਜ਼ ਰਜਿਸਟਰ ਹੈ, ਹੁਣ ਇਹ ਮੁਲਜਿਮ ਜਮਾਨਤ ਤੇ ਬਾਹਰ ਆਇਆ ਹੋਇਆ ਸੀ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਜਿਸ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ 29 ਐਨ,ਡੀ,ਪੀ,ਐਸ,ਐਕਟ ਤਹਿਤ ਹੋੋਰ ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਮੁਕੱਦਮੇ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।

ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਸੀ,ਆਈ,ਏ, ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਬੂਟਾ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਤਾਮਕੋੋਟ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਸੀHਆਈHਏH ਸਟਾਫ ਮਾਨਸਾ ਦੀ ਹੀ ਪੁਲਿਸ ਪਾਰਟੀ ਵੱਲੋੋਂ ਸੱਤਪਾਲ ਪੁੱਤਰ ਨੱਥੂ ਰਾਮ ਵਾਸੀ ਜੁਵਾਹਰਕੇ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਹੈ।
ਜੂਆ ਐਕਟ :
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਸੁਨੀਲ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਬੁਢਲਾਡਾ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਦੜਾ ਸਟਾ ਲਗਾਉਦਿਆਂ ਮੌੌਕਾ ਤੇ ਕਾਬੂ ਕਰਕੇ 3270/ਰੁਪਏ ਦੀ ਬਰਾਮਦਗੀ ਕੀਤੀ ਗਈ ਹੈ। ਥਾਣਾ ਸਿਟੀ^1 ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਛੱਜੂ ਰਾਮ ਪੁੱਤਰ ਬੰਸੀ ਰਾਮ ਵਾਸੀ ਮਾਨਸਾ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਦੜਾ ਸਟਾ ਲਗਾਉਦਿਆਂ ਮੌੌਕਾ ਤੇ ਕਾਬੂ ਕਰਕੇ 1210/^ਰੁਪਏ ਦੀ ਬਰਾਮਦਗੀ ਕੀਤੀ ਗਈ ਹੈ। ਥਾਣਾ ਸਿਟੀ^1 ਮਾਨਸਾ ਦੀ ਹੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਤੇਲੂ ਸਿੰਘ ਉਰਫ ਵਿਪਨ ਪੁੱਤਰ ਬਾਵਾ ਸਿੰਘ ਵਾਸੀ ਮਾਨਸਾ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਦੜਾ ਸਟਾ ਲਗਾਉਦਿਆਂ ਮੌੌਕਾ ਤੇ ਕਾਬੂ ਕਰਕੇ 1070/^ਰੁਪਏ ਦੀ ਬਰਾਮਦਗੀ ਕੀਤੀ ਗਈ ਹੈ।
ਐਸ,ਐਸ,ਪੀ, ਮਾਨਸਾ ਡਾ,ਨਰਿੰਦਰ ਭਾਰਗਵ,ਆਈ,ਪੀ,ਐਸ,ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।




