16.8 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਸ੍ਰੀ ਗੁਰੂ ਅਮਰਦਾਸ ਜੀ ਦੀ ਯਾਦ ਨੂੰ ਸਮਰਪਿਤ ਦੋ ਦਿਨਾਂ ਜੋੜ ਮੇਲਾ...

ਸ੍ਰੀ ਗੁਰੂ ਅਮਰਦਾਸ ਜੀ ਦੀ ਯਾਦ ਨੂੰ ਸਮਰਪਿਤ ਦੋ ਦਿਨਾਂ ਜੋੜ ਮੇਲਾ ਅੱਜ ਤੋਂ ਗੋਇੰਦਵਾਲ ਸਾਹਿਬ ਵਿਚ ਸ਼ੁਰੂ ।

ਗੁਰਦੁਆਰਾ ਬਾਉਲੀ ਸਾਹਿਬ ਦੇ ਹੈਡ ਗ੍ਰੰਥੀ ਭਾਈ ਕੁਲਵੰਤ ਸਿੰਘ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਇਸ ਵਾਰ ਧਾਰਮਿਕ ਦੀਵਾਨ ਅਤੇ ਹੋਰ ਸਮਾਗਮ ਰੱਦ ਕਰ ਦਿੱਤੇ ਗਏ ਹਨ।

ਤਰਨ ਤਾਰਨ (ਜਸਬੀਰ ਸਿੰਘ) : ਤੀਸਰੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਦੇ ਮੌਕੇ ਤੇ ਗੁਰਦੁਆਰਾ ਬਾਉਲੀ ਸਾਹਿਬ ਵਿੱਚ ਦੋ ਦਿਨਾਂ ਜੋੜ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤੋਂ ਸ਼ੁਰੂ ਹੋ ਗਿਆ ਹੈ । ਇਸ ਜੋੜ ਮੇਲੇ ਨੂੰ ਲੈ ਕੇ ਦੂਰੋਂ-ਦੂਰ ਤੱਕ ਸੰਗਤ ਦੀ ਆਮਦ ਸ਼ੁਰੂ ਹੋ ਗਈ ਹੈ । ਗੁਰਦੁਆਰਾ ਬਾਉਲੀ ਸਾਹਿਬ ਵਿਚ ਸੁੰਦਰ ਫੁੱਲਾਂ ਨਾਲ ਮਨਮੋਹਕ ਸਜਾਵਟ ਕੀਤੀ ਗਈ ਹੈ।

ਇਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਰਨਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ ਨੇ ਕਿਹਾ ਇਸ ਅਸਥਾਨ ਨੂੰ ਸਿੱਖੀ ਦਾ ਧੁਰਾ ਕਿਹਾ ਜਾਂਦਾ ਹੈ ਜਿਥੇ ਤੀਸਰੀ ਪਾਤਸ਼ਾਹੀ ਵਲੋਂ ਆਪਣੀ ਸੇਵਾ ਨਾਲ ਗੁਰਗੱਦੀ ਹਾਸਿਲ ਕੀਤੀ ਅਤੇ ਸੰਗਤਾਂ ਨੂੰ ਬਾਣੀ ਨਾਲ ਜੋੜਨਾ ਕੀਤਾ । ਇਸ ਦੋ ਦਿਨਾਂ ਜੋੜ ਮੇਲੇ ਮੌਕੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ ।

ਗੁਰਦੁਆਰਾ ਬਾਉਲੀ ਸਾਹਿਬ ਦੇ ਹੈਡ ਗ੍ਰੰਥੀ ਭਾਈ ਕੁਲਵੰਤ ਸਿੰਘ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਇਸ ਵਾਰ ਧਾਰਮਿਕ ਦੀਵਾਨ ਅਤੇ ਹੋਰ ਸਮਾਗਮ ਰੱਦ ਕਰ ਦਿੱਤੇ ਗਏ ਹਨ। ਸੋਮਵਾਰ ਨੂੰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਅਖੰਡ ਪਾਠ ਸਾਹਿਬ ਨੂੰ ਆਰੰਭ ਕਰ ਦਿੱਤਾ ਗਿਆ ਹੈ, ਜਿਨ੍ਹਾਂ ਦੇ ਭੋਗ 2 ਸਤੰਬਰ ਨੂੰ ਪੈਣਗੇ। ਗੁਰਦੁਆਰਾ ਸਾਹਿਬ ਵਿੱਚ 24 ਘੰਟੇ ਕੀਰਤਨ ਦਾ ਪ੍ਰਵਾਹ ਜਾਰੀ ਰਹੇਗਾ । ਉਨ੍ਹਾਂ ਕਿਹਾ ਕਲ ਸਵੇਰ ਸਮੇਂ ਕਥਾ ਵਾਚਕ ਜਸਵੰਤ ਸਿੰਘ ਵਲੋਂ ਕਥਾ ਕੀਤੀ ਜਾਵੇਗੀ, ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ ਅਤੇ 11 ਵਜੇ ਸਿੰਘ ਸਾਹਿਬ ਭਾਈ ਗੁਰਵਿੰਦਰ ਸਿੰਘ ਜੀ ਕਥਾ ਵਿਚਾਰਾਂ ਕਰਨਗੇ । ਸ੍ਰੀ ਗੁਰੂ ਅਮਰਦਾਸ ਜੀ ਦੇ ਸਲਾਨਾ ਜੋੜ ਮੇਲੇ ਨੂੰ ਮੁੱਖ ਰੱਖਦੇ ਹੋਏ ਮੈਡੀਕਲ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। ਐੱਸ.ਜੀ.ਪੀ.ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸਰੀਰਕ ਦੂਰੀ ਪਾਲਣ ਕਰਨਾ, ਸੈਨੀਟਾਈਜ਼ਰ ਦੀ ਵਰਤੋਂ ਕਰਨਾ ਅਤੇ ਪਾਰਕਿੰਗ ਪ੍ਰਬੰਧ ਅਤੇ ਆਉਣ ਵਾਲੀ ਸੰਗਤ ਲਈ ਲੰਗਰ ਦਾ ਪ੍ਰਬੰਧ ਵਿਸ਼ੇਸ਼ ਤੌਰ ਤੇ ਕੀਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS