16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮਾਨਸਾ ਜ਼ਿਲ੍ਹੇ ਦੇ ਪਿੰਡ ਧਿੰਗੜ ਦੇ ਇੱਕ ਨੌਜਵਾਨ ਕਿਸਾਨ ਆਗੂ ਦੀ ਦਿੱਲੀ...

ਮਾਨਸਾ ਜ਼ਿਲ੍ਹੇ ਦੇ ਪਿੰਡ ਧਿੰਗੜ ਦੇ ਇੱਕ ਨੌਜਵਾਨ ਕਿਸਾਨ ਆਗੂ ਦੀ ਦਿੱਲੀ ਅੰਦੋਲਨ ਦੌਰਾਨ ਅੱਜ ਮੌਤ ਹੋਈ

ਪਰਿਵਾਰ ਦੇ ਕਰਜ਼ੇ ਨੂੰ ਮੁਆਫ਼ ਕਰਨ ਦੇ ਨਾਲ-ਨਾਲ ਸਰਕਾਰੀ ਨੌਕਰੀ ਅਤੇ ਪੰਜ ਲੱਖ ਰੁਪਏ ਦੇ ਮੁਆਵਜੇ ਦੀ ਮੰਗ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਮਾਨਸਾ ਜ਼ਿਲ੍ਹੇ ਦੇ ਪਿੰਡ ਧਿੰਗੜ ਦੇ ਇੱਕ ਨੌਜਵਾਨ ਕਿਸਾਨ ਆਗੂ ਗੁਰਮੀਤ ਸਿੰਘ ਪੁੱਤਰ ਗੁਰਨਾਮ ਸਿੰਘ ਦੀ ਦਿੱਲੀ ਦੇ ਕਿਸਾਨ ਅੰਦੋਲਨ ਦੌਰਾਨ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਸ ਦੀ ਮੌਤ ਟਿੱਕਰੀ ਬਾਰਡਰ ਉਪਰ ਹੋਈ ਗਈ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾਈ ਆਗੂ ਬਲਵਿੰਦਰ ਸਿੰਘ ਖਿਆਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਭ: ਬ: ਕੇ: ਡਕੌਂਦਾ ਨਾਲ ਲੰਬੇ ਸਮੇਂ ਤੋਂ ਜੁੜਿਆ ਹੋਇਆ ਸੀ ਅਤੇ ਦਿੱਲੀ ਦੇ ਅੰਦੋਲਨ ਵਿਚ ਭਾਗ ਲੈਣ ਲਈ ਗਿਆ ਹੋਇਆ ਸੀ । ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਉਹ ਪਰਿਵਾਰ ਦੇ ਸਰਕਾਰੀ ਅਤੇ ਪ੍ਰਾਈਵੇਟ ਕਰਜ਼ੇ ਨੂੰ ਮੁਆਫ਼ ਕਰਨ ਦੇ ਨਾਲ-ਨਾਲ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਪੰਜ ਲੱਖ ਰੁਪਏ ਦਾ ਮੁਆਵਜ਼ਾ ਤੁਰੰਤ ਦੇਣ ਦਾ ਜਾਵੇ। ਅਤੇ ਉਸ ਦੀ ਮਿ੍ਤਕ ਦੇਹ ਦਾ ਪੋਸਟਮਾਰਟਮ ਕਰਵਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Today Now News

RELATED ARTICLES
- Advertisment -

POPULAR POSTS