17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਆਮ ਆਦਮੀ ਪਾਰਟੀ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ - ਜੌੜੇਮਾਜਰਾ

ਆਮ ਆਦਮੀ ਪਾਰਟੀ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ – ਜੌੜੇਮਾਜਰਾ

ਮੋਗਾ ਦੇ ਸੀਨੀਅਰ ਡਿਪਟੀ ਮੇਅਰ ਸਣੇ ਤਿੰਨ ਜਣੇ ਆਪ ਵਿੱਚ ਸ਼ਾਮਲ

ਮੋਗਾ,29 ਅਗਸਤ (ਹਰਪਾਲ ਸਿੰਘ ਸਹਾਰਨ) ਨਿਹਾਲ ਸਿੰਘ ਵਾਲਾ, ਬਧਨੀ ਕਲਾ ਦੀ ਨਗਰ ਪੰਚਾਇਤਾਂ ਵਿੱਚ ਆਮ ਆਦਮੀ ਪਾਰਟੀ ਦੀ ਮਜਬੂਤ ਪਕੜ ਬਣਨ ਪਿੱਛੋਂ ਮੋਗਾ ਦੀ ਮਿਉਂਸਪਲ ਕਾਰਪੋਰੇਸ਼ਨ ਦੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਸਣੇ ਤਿੰਨ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਤੇ ਵਿਧਾਇਕਾ ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ,ਡਿਪਟੀ ਮੇਅਰ ਅਸ਼ੋਕ ਧਮੀਜਾ, ਅਤੇ ਇਕ ਕੌਂਸਲਰ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦੇ ਕਾਰਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਹ ਚਾਹੁੰਦੇ ਹਨ ਕਿ ਮੋਗਾ ਸ਼ਹਿਰ ਦਾ ਵਿਕਾਸ ਹੋਵੇ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇ ਮਾਜਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਰੰਗਲੇ ਭਵਿਖ ਲਈ ਯਤਨਸ਼ੀਲ ਹੈ। ਚੰਗੇ ਲੋਕਾਂ ਦੀ ਆਮਦ ਨਾਲ ਪਾਰਟੀ ਹੋਰ ਮਜਬੂਤ ਹੋਵੇਗੀ। ਪਾਰਟੀ ਵਾਅਦਿਆਂ ਤੇ ਖਰੀ ਉਤਰੇਗੀ। ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਆਮ ਆਦਮੀ ਪਾਰਟੀ ਦੀਆ ਪ੍ਰਾਪਤੀਆਂ ਤੋ ਜਾਣੂ ਕਰਵਾਇਆ।
ਮੋਗਾ ਦੇ ਵਿਧਾਇਕਾ ਡਾ ਅਮਨਦੀਪ ਅਰੋੜਾ ਨੇ ਮੋਗਾ ਦੇ ਆਗੂਆਂ ਪ੍ਰਵੀਨ ਕੁਮਾਰ,ਅਸ਼ੋਕ ਧਮੀਜਾ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਤੇ ਜੀ ਆਇਆਂ ਨੂੰ ਆਖਦਿਆਂ ਕਿਹਾ ਕਿ ਉਹ ਰਲ ਕੇ ਮੋਗਾ ਦੇ ਵਿਕਾਸ ਨੂੰ ਹੋਰ ਅੱਗੇ ਲਿਜਾਣ ਗਏ। ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਹਰਮਨਜੀਤ ਸਿੰਘ ਬਰਾੜ ਨੇ ਕੈਬਨਿਟ ਮੰਤਰੀ ਜੌੜੇ ਮਾਜਰਾ ਨੂੰ ਜਿਲ੍ਹਾ ਮੋਗਾ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਅਤੇ ਸਾਰੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ।
ਕੈਪ ਸ਼ਨ – ਕੈਬਨਿਟ ਮੰਤਰੀ ਜੌੜੇਮਾਜਰਾ,ਆਪ ਆਗੂ ਤੇ ਪਾਰਟੀ ਵਿਚ ਸ਼ਾਮਲ ਹੋਈਆਂ ਸਖਸ਼ੀਅਤਾਂ।

Today Now News

RELATED ARTICLES
- Advertisment -

POPULAR POSTS