17.1 C
Chandigarh

TODAY NOW NEWS

Friday, March 20, 2026
HomePOLITICSਆਮ ਆਦਮੀ ਪਾਰਟੀ ਦੇ ਪੰਜਾਬ ਯੂਥ ਦੇ ਪ੍ਰਧਾਨ ਅਤੇ ਬਰਨਾਲਾ ਤੋਂ ਵਿਧਾਇਕ...

ਆਮ ਆਦਮੀ ਪਾਰਟੀ ਦੇ ਪੰਜਾਬ ਯੂਥ ਦੇ ਪ੍ਰਧਾਨ ਅਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨਾਭਾ ਪਹੁੰਚੇ

ਕਾਂਗਰਸ ਨੂੰ 2022 ਦੀਆਂ ਚੋਣਾਂ ਵਿੱਚ ਇਸ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ : ਮੀਤ

ਨਾਭਾ (ਸੁਖਚੈਨ ਲੁਬਾਣਾ) : ਪੰਜਾਬ ਸਰਕਾਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਆਮ ਆਦਮੀ ਪਾਰਟੀ ਪਾਰਟੀ ਨੇ ਮੋਰਚਾ ਖੋਲ੍ਹਦਿਆਂ ਕਿਹਾ ਕਿ ਕਾਂਗਰਸ ਨੂੰ 2022 ਦੀਆਂ ਚੋਣਾਂ ਵਿੱਚ ਇਸ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ। ਇਹ ਕਹਿਣਾ ਹੈ ਆਮ ਆਦਮੀ ਪਾਰਟੀ ਦੇ ਪੰਜਾਬ ਯੂਥ ਦੇ ਪ੍ਰਧਾਨ ਅਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਦਾ ਜੋ ਅੱਜ ਨਾਭਾ ਪਹੁੰਚੇ।ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਜੋ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦੀ ਸ਼ਹਿ ਹੇਠ ਪੁਲਿਸ ਪ੍ਰਸ਼ਾਸਨ ਨੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਰਿਦਰ ਬਿੱਟੂ ਤੇ ਪਰਚਾ ਦਰਜ ਕੀਤਾ ਹੈ ਉਹ ਬਹੁਤ ਹੀ ਨਿੰਦਣਯੋਗ ਹੈ ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਕਾਂਗਰਸ ਸਰਕਾਰ ਦੇ ਵਰਕਰ ਦੇ ਤੌਰ ਤੇ ਕੰਮ ਕਰ ਰਿਹਾ ਹੈ। ਆਮ ਆਦਮੀ ਦੀ ਕਿਤੇ ਵੀ ਕੋਈ ਸੁਣਵਾਈ ਨਹੀਂ ਜੋ ਕਾਂਗਰਸ ਦੇ ਆਗੂ ਜਾਂ ਲੀਡਰ ਕਹਿ ਰਹੇ ਹਨ ਉਹ ਸਭ ਕੁਝ ਪੁਲਿਸ ਪ੍ਰਸ਼ਾਸਨ ਕਰ ਰਿਹਾ ਹੈ। ਮੀਤ ਹੇਅਰ ਨੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਉਹ ਸਰਕਾਰ ਦੀ ਕਠਪੁਤਲੀ ਹੋ ਕੇ ਕੰਮ ਨਾ ਕਰਨ ਕਿਉਂ ਜੋ ਸਰਕਾਰਾਂ ਤਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ ਅਤੇ ਹੁਣ ਤਾਂ ਕਾਂਗਰਸ ਸਰਕਾਰ ਦਾ ਬਹੁਤ ਹੀ ਥੋੜ੍ਹਾ ਸਮਾਂ ਬਚਿਆ ਹੈ ਅਤੇ ਪੰਜਾਬ ਦੇ ਸੂਝਵਾਨ ਲੋਕ ਕਾਂਗਰਸ ਨੂੰ ਚਲਦਾ ਕਰਨ ਲਈ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਕਰਾਰਾ ਜਵਾਬ ਦੇਣ ਲਈ ਉਤਾਵਲੇ ਹਨ।

ਪੰਜਾਬ ਕਾਂਗਰਸ ਦੀ ਅੰਦਰੂਨੀ ਲੜਾਈ ਤੇ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੂੰ ਸਾਰੇ ਹੀ ਮੰਤਰੀਆਂ ਨੇ ਮਿਲ ਕੇ ਲੁੱਟਿਆ ਹੈ ਤੇ ਹੁਣ ਆਪਣੇ ਆਪ ਨੂੰ ਪਾਕ ਸਾਫ ਕਰਨ ਲਈ ਇਕ ਦੂਜੇ ਤੇ ਦੋਸ਼ ਮੜਨ ਲੱਗੇ ਹੋਏ ਹਨ।

ਇਸ ਮੌਕੇ ਬਾਰ ਐਸੋਸੀਏਸ਼ਨ ਨਾਭਾ ਦੇ ਪ੍ਰਧਾਨ ਤੇ ਆਮ ਆਦਮੀ ਪਾਰਟੀ ਦੇ ਸੂਬਾ ਆਗੂ ਐਡਵੋਕੇਟ ਗਿਆਨ ਮੂੰਗੋ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੇ ਮਾਣਯੋਗ ਸੁਪਰੀਮ ਕੋਰਟ ਤੇ ਹਾਈਕੋਰਟ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਜੋ ਬਰਿੰਦਰ ਬਿੱਟੂ ਤੇ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਹੈ ਉਸ ਨੂੰ ਤੁਰੰਤ ਰੱਦ ਕਰ ਦੇਣਾ ਚਾਹੀਦਾ ਹੈ। ਸੂਬੇ ਦੇ ਕੈਬਨਿਟ ਮੰਤਰੀ ਤੇ ਸ਼ਬਦੀ ਹਮਲੇ ਕਰਦਿਆਂ ਐਡਵੋਕੇਟ ਮੂੰਗੋ ਨੇ ਕਿਹਾ ਕਿ ਕੈਬਨਿਟ ਮੰਤਰੀ ਦੇ ਖ਼ੁਦ ਆਪਣੇ ਬੋਰਡ ਦਰੱਖਤਾਂ ਤੇ ਹੋਰ ਕਈ ਸਰਕਾਰੀ ਥਾਵਾਂ ਤੇ ਲੱਗੇ ਹੋਏ ਹਨ ਜਦੋਂ ਕਿ ਬਰਿੰਦਰ ਬਿੱਟੂ ਵੱਲੋਂ ਲਾਇਆ ਗਿਆ ਫਲੈਕਸ ਇਕ ਸਕੂਲ ਦੇ ਖੰਭੇ ਉੱਪਰ ਲਗਾਇਆ ਗਿਆ ਸੀ ਜਿਸ ਕਰਕੇ ਉਹ ਮੰਗ ਕਰਦੇ ਹਨ ਕਿ ਬਲਵਿੰਦਰ ਬਿੱਟੂ ਤੇ ਕੀਤੇ ਪਰਚੇ ਨੂੰ ਤੁਰੰਤ ਰੱਦ ਕਰੇ।

Today Now News

RELATED ARTICLES
- Advertisment -

POPULAR POSTS