17.4 C
Chandigarh

TODAY NOW NEWS

Friday, March 20, 2026
HomePOLITICS2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ...

2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਚ ਆਪਣੇ ਹਲਕਾ ਇੰਚਾਰਜ ਲਗਾਉਣੇ ਸ਼ੁਰੂ

ਮਾਨਸਾ ਚ ਡਾ ਵਿਜੇ ਸਿੰਗਲਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਗਾਏ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਪੰਜਾਬ ਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਚ ਆਪਣੇ ਹਲਕਾ ਇੰਚਾਰਜ ਲਗਾਉਣੇ ਸ਼ੁਰੂ ਕਰ ਦਿੱਤੇ ਹਨ ।ਜਿਨ੍ਹਾਂ ਵਿੱਚ ਅੱਜ ਜ਼ਿਲ੍ਹਾ ਮਾਨਸਾ ਤੋ ਦੰਦਾਂ ਦੀਆਂ ਬੀਮਾਰੀਆਂ ਦੇ ਮਾਹਰ ਡਾ ਵਿਜੇ ਸਿੰਗਲਾ ਨੂੰ ਮਾਨਸਾ ਦਾ ਹਲਕਾ ਇੰਚਾਰਜ ਲਗਾਇਆ ਹੈ।ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪੂਰੇ ਮਾਨਸਾ ਦੇ ਆਮ ਆਦਮੀ ਪਾਰਟੀ ਵਰਕਰਾਂ ਚ ਖ਼ੁਸ਼ੀ ਦਾ ਮਾਹੌਲ ਬਣ ਗਿਆ ਹੈ।ਡਾ ਵਿਜੈ ਸਿੰਗਲਾ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਚ ਸੇਵਾ ਨਿਭਾਅ ਰਹੇ ਹਨ ।ਮਾਨਸਾ ਹਲਕੇ ਲਈ ਸਭ ਤੋਂ ਵੱਧ ਹਰਮਨ ਪਿਆਰੇ, ਮਿਲਣਸਾਰ ਬੇਦਾਗ਼ ਸ਼ਖ਼ਸੀਅਤ ਨੂੰ ਆਮ ਆਦਮੀ ਪਾਰਟੀ ਅਤੇ ਸਮੁੱਚਾ ਜ਼ਿਲ੍ਹਾ ਕਾਮਯਾਬ ਬਣਾਉਣ ਲਈ ਪਿਛਲੇ ਕਈ ਦਿਨਾਂ ਤੋਂ ਚਰਚਾ ਚ ਹੈ ।ਅੱਜ ਉਨ੍ਹਾਂ ਨੂੰ ਹਲਕਾ ਇੰਚਾਰਜ ਲਾਉਣ ਤੇ ਆਮ ਆਦਮੀ ਪਾਰਟੀ ਤੋਂ ਇਲਾਵਾ ਵੀ ਵੱਖ ਵੱਖ ਪਾਰਟੀਆਂ ਦੇ ਲੀਡਰਾਂ ਅਤੇ ਵਰਕਰਾਂ ਤੋ ਵਧਾਈ ਸੰਦੇਸ਼ ਮਿਲ ਰਹੇ ਹਨ।

Today Now News

RELATED ARTICLES
- Advertisment -

POPULAR POSTS