16.8 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਐਸ. ਐਸ. ਪੀ ਤਰਨ ਤਾਰਨ ਦੇ...

ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਐਸ. ਐਸ. ਪੀ ਤਰਨ ਤਾਰਨ ਦੇ ਖਿਲਾਫ ਪੰਜਵੇਂ ਦਿਨ ਵੀ ਧਰਨਾ ਜਾਰੀ।

ਜ਼ਹਿਰੀਲੀ ਸ਼ਰਾਬ ਦੇ ਕਾਰੋਬਾਰੀਆਂ ਖਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ।

ਐਸ. ਐਸ. ਪੀ ਤਰਨ ਤਾਰਨ ਦੇ ਖਿਲਾਫ ਧਰਨੇ ਤੇ ਬੈਠੇ ਆਮ ਆਦਮੀ ਪਾਰਟੀ ਵਰਕਰ ।

ਤਰਨ ਤਾਰਨ (ਜਸਵੀਰ ਸਿੰਘ) : ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਪੰਜਾਬ ਸਰਕਾਰ ਲਗਾਤਾਰ ਘਿਰਦੀ ਜਾ ਰਹੀ ਹੈ। ਪੰਜਾਬ ਦੇ ਮਾਝਾ ਖੇਤਰ ਵਿੱਚ ਜਿਲ੍ਹਾ ਤਰਨ ਤਾਰਨ ਦੇ ਹਲਕਾ ਖਡੂਰ ਸਾਹਿਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ ਅਤੇ ਜੈ ਕਿਸ਼ਨ ਰੋੜੀ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਵੱਲੋਂ ਧਰਨਾ ਲਗਾਇਆ ਗਿਆ ਸੀ ਜੋ ਪੰਜਵੇਂ ਦਿਨ ਵੀ ਜਾਰੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਵਿੱਚ ਨਸ਼ਾ ਖਤਮ ਕਰਨ ਦੀਆਂ ਗੱਲਾਂ ਕੀਤੀਆਂ ਗਈਆਂ ਸਨ ਪਰ ਚਾਰ ਸਾਲ ਦੇ ਕਰੀਬ ਸਮਾਂ ਬੀਤਣ ਦੇ ਬਾਅਦ ਵੀ ਸਰਕਾਰ ਨਸ਼ਾ ਨੀ ਖਤਮ ਕਰ ਸਕੀ ਅਤੇ ਅੱਜ ਸਵਾ ਸੌ ਦੇ ਕਰੀਬ ਵਿਅਕਤੀ ਜ਼ਹਿਰੀਲੀ ਸ਼ਰਾਬ ਕਾਰਨ ਮਾਰੇ ਗਏ ਹਨ ਅਤੇ ਉਹ ਮੰਗ ਕਰਦੇ ਹਨ ਕਿ ਇਹਨਾਂ ਸ਼ਰਾਬ ਵੇਚਣ ਵਾਲੇ ਤਸਕਰਾਂ ਉੱਪਰ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ ਅਤੇ ਇਸ ਸਬੰਧੀ ਉਹ ਜਿਲ੍ਹਾ ਤਰਨ ਤਾਰਨ ਦੇ ਐਸ.ਐਸ.ਪੀ ਧਰੁਮਨ ਐੱਚ ਨਿੰਬਾਲੇ ਨੂੰ ਮਿਲਣ ਆਏ ਸਨ ਪਰ ਜਿਲ੍ਹਾ ਪੁਲਿਸ ਮੁਖੀ ਨੇ ਉਹਨਾਂ ਨੂੰ ਮਿਲਣਾ ਮੁਨਾਸਿਬ ਨਹੀਂ ਸਮਝਿਆ ਅਤੇ ਉਹ ਲਗਾਤਾਰ ਇਸ ਸਬੰਧੀ ਧਰਨਾ ਲਗਾ ਕੇ ਬੈਠੇ ਹੋਏ ਹਨ ਪਰ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਅਤੇ ਜਿੰਨੀ ਦੇਰ ਤੱਕ ਪੀੜਤ ਪਰਿਵਾਰਾਂ ਨੂੰ ਇਨਸਾਫ ਨਹੀਂ ਮਿਲਦਾ ਅਤੇ ਜਿੰਮੇਵਾਰ ਵਿਅਕਤੀਆਂ ਤੇ ਕਤਲ ਦਾ ਮੁਕੱਦਮਾ ਦਰਜ ਨਹੀਂ ਹੁੰਦਾ ਧਰਨਾ ਇਸ ਤਰ੍ਹਾਂ ਹੀ ਦਿਨ ਰਾਤ ਲਗਾਤਾਰ ਜਾਰੀ ਰਹੇਗਾ।

Today Now News

RELATED ARTICLES
- Advertisment -

POPULAR POSTS