16 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਆਪ ਦਾ ਰਵੱਈਆ ਵੀ ਹੋਰ ਰਵਾਇਤੀ ਧਿਰਾਂ ਵਾਂਗ, ਹੁਣ ਗੱਠਜੋੜ ਦੀ ਕੋਈ...

ਆਪ ਦਾ ਰਵੱਈਆ ਵੀ ਹੋਰ ਰਵਾਇਤੀ ਧਿਰਾਂ ਵਾਂਗ, ਹੁਣ ਗੱਠਜੋੜ ਦੀ ਕੋਈ ਗੁੰਜਾਇਸ਼ ਨਹੀਂ: ਰਾਜੇਵਾਲ

ਸੰਯੁਕਤ ਸਮਾਜ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਵੀ ਹੋਰਨਾਂ ਰਵਾਇਤੀ ਪਾਰਟੀਆਂ ਵਾਂਗ ਹੀ ਕੰਮ ਕਰਨ ਲੱਗੀ ਹੋਈ ਹੈ, ਜਿਸ ਵੱਲੋਂ ਟਿਕਟਾਂ ਵੇਚੀਆਂ ਜਾ ਰਹੀਆਂ ਹਨ ਅਤੇ ਅਪਰਾਧਿਕ ਵਿਅਕਤੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਜਲਦੀ ਹੀ ਪੰਜਾਬ ਦੀਆਂ 117 ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰੇਗਾ। ਉਨ੍ਹਾਂ ਦੱਸਿਆ ਕਿ ਮੋਰਚੇ ਨੇ ਚੋਣ ਕਮਿਸ਼ਨ ਨੂੰ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਦਿੱਤਾ ਹੈ ਅਤੇ ਚੋਣ ਕਮਿਸ਼ਨ ਤੋਂ 117 ਸੀਟਾਂ ’ਤੇ ਉਮੀਦਵਾਰਾਂ ਨੂੰ ਇਕੋ ਚੋਣ ਨਿਸ਼ਾਨ ਦੇਣ ਦੀ ਵੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ’ਚ ਸੰਯੁਕਤ ਸਮਾਜ ਮੋਰਚੇ ਅਤੇ ਰਵਾਇਤੀ ਪਾਰਟੀਆਂ ਵਿਚਕਾਰ ਟੱਕਰ ਹੋਵੇਗੀ, ਜਿਸ ’ਚ ਲੋਕ ਮੋਰਚੇ ਦਾ ਸਾਥ ਦੇਣਗੇ।ਰਾਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਮੌਕੇ ਸੁਰੱਖਿਆ ਖਾਮੀਆਂ ਦੇ ਨਾਂ ’ਤੇ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਜੋ ਕਿ ਗਲਤ ਹੈ।

Today Now News

RELATED ARTICLES
- Advertisment -

POPULAR POSTS