16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕਿਸਾਨ ਮਜ਼ਦੂਰ ਜਥੇਬੰਦੀ ਦੀ ਅਗਵਾਈ ਹੇਠ ਹਜ਼ਾਰਾਂ ਵਹੀਕਲਾਂ ਉਤੇ 50 ਹਜ਼ਾਰ ਦੇ...

ਕਿਸਾਨ ਮਜ਼ਦੂਰ ਜਥੇਬੰਦੀ ਦੀ ਅਗਵਾਈ ਹੇਠ ਹਜ਼ਾਰਾਂ ਵਹੀਕਲਾਂ ਉਤੇ 50 ਹਜ਼ਾਰ ਦੇ ਲਗਭਗ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ

ਜਿੰਨਾ ਚਿਰ ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ, ਉਨਾਂ ਚਿਰ ਸੰਯੁਕਤ ਕਿਸਾਨ ਮੋਰਚਾ ਨੂੰ ਕੇਂਦਰ ਸਰਕਾਰ ਨਾਲ ਗੱਲਬਾਤ ਨਹੀਂ ਕਰਨੀ ਚਾਹੀਦੀ ਤੇ ਖੇਤੀ ਰਾਜ ਮੰਤਰੀ ਦਾਨਵੇ ਦੇ ਬਿਆਨ ਦੀ ਸਖ਼ਤ ਨਿਖੇਧੀ

ਮੋਗਾ (ਹਰਪਾਲ ਸਹਾਰਨ) : ਤਿੰਨੇ ਖੇਤੀ ਕਾਲੇ ਕਾਨੂੰਨਾਂ ਸਮੇਤ ਬਿਜਲੀ ਸੋਧ ਬਿੱਲ 2020 ਤੇ ਹਵਾ, ਪ੍ਰਦੂਸ਼ਣ ਐਕਟ ਖ਼ਿਲਾਫ਼ ਦਿੱਲੀ ਲੱਗੇ ਦੇਸ਼ ਵਿਆਪੀ ਅੰਦੋਲਨ ਤਹਿਤ ਮੋਰਚੇ ਵਿੱਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਹਜ਼ਾਰਾ ਵਹੀਕਲਾਂ ਉੱਤੇ 50 ਹਜ਼ਾਰ ਦੇ ਲਗਭਗ ਕਿਸਾਨਾਂ ਮਜ਼ਦੂਰਾਂ ਵੱਲੋਂ ਅੱਜ ਬੁੱਘੀਪੁਰਾ ਚੌਕ ਮੋਗਾ ਤੇ ਅੰਮ੍ਰਿਤਸਰ ਗੋਲਡਨ ਗੇਟ ਤੋਂ ਦਿੱਲੀ ਵੱਲ ਕੂਚ ਕੀਤਾ ਗਿਆ। ਜਿਸ ਦੀ ਅਗਵਾਈ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜ: ਸਕੱਤਰ ਸਵਰਣ ਸਿੰਘ ਪੰਧੇਰ ਨੇ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਦੇਸ਼ ਦੀ ਕੇਂਦਰ ਸਰਕਾਰ ਜਿਨ੍ਹਾਂ ਚਿਰ ਤਿੰਨੇ ਖੇਤੀ ਕਾਲੇ ਕਾਨੂੰਨਾਂ ਸਮੇਤ ਬਿਜਲੀ ਸੋਧ ਬਿੱਲ 2020 ਤੇ ਹਵਾ, ਪ੍ਰਦੂਸ਼ਣ ਐਕਟ 2020 ਰੱਦ ਨਹੀਂ ਕਰਦੀ। ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਨਹੀਂ ਕਰਨੀ ਚਾਹੀਦੀ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਜਿਹੀ ਕਿਸੇ ਵੀ ਗੱਲਬਾਤ ਦਾ ਹਿੱਸਾ ਨਹੀਂ ਬਣੀ ਹੈ ਤੇ ਨਾ ਹੀ ਬਣੇਗੀ। ਕਿਸਾਨ ਆਗੂਆਂ ਨੇ ਕਿਸਾਨ ਅੰਦੋਲਨ ਹੋਰ ਤੇਜ਼ ਕਰਨ ਦੀ ਹਮਾਇਤ ਕੀਤੀ ਹੈ ਤੇ ਕੇਂਦਰੀ ਖੇਤੀ ਰਾਜ ਮੰਤਰੀ ਦਾਨਵੇ ਦੇ ਬਿਆਨ ਕਿ ਕਿਸਾਨ ਅੰਦੋਲਨ ਚੀਨ ਤੇ ਪਾਕਿਸਤਾਨ ਦੀ ਸਾਜ਼ਿਸ ਹੈ ਦੀ ਸਖ਼ਤ ਨਿਖੇਧੀ ਕੀਤੀ ਤੇ ਮੰਤਰੀ ਦੇ ਬਿਆਨ ਤੋਂ ਕੇਂਦਰ ਸਰਕਾਰ ਦੀ ਮਨਸ਼ਾ ਸਾਫ਼ ਜ਼ਾਹਰ ਹੁੰਦੀ ਹੈ ਕਿ ਸਰਕਾਰ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਤਾਕ ਵਿੱਚ ਹੈ। ਕਿਸਾਨ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਖਤ ਤਾੜਨਾ ਕਰਦਿਆਂ ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ ਤੇ ਖੇਤੀ ਮੰਤਰੀ ਤੇ ਰੇਲ ਮੰਤਰੀ ਵੱਲੋਂ ਪ੍ਰੈੱਸ ਕਾਨਫਰੰਸ ਰਾਹੀਂ ਕਿਸਾਨਾਂ ਨੂੰ ਭੇਜੀ ਪ੍ਰਪੋਜ਼ਲ ਮੰਨਣ ਲਈ ਕਹਿਣ ਦਾ ਠੋਕਵਾਂ ਜਵਾਬ ਦਿੱਤਾ ਹੈ ਕਿ ਕੇਂਦਰ ਸਰਕਾਰ ਨੂੰ ਨਤੀਜੇ ਭੁਗਤਣੇ ਪੈਣਗੇ

Today Now News

RELATED ARTICLES
- Advertisment -

POPULAR POSTS