16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਭਾਰਤ ਸਰਕਾਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਕੀਤਾ ਸਵੀਕਾਰ

ਭਾਰਤ ਸਰਕਾਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਕੀਤਾ ਸਵੀਕਾਰ

ਚੰਡੀਗੜ, ਅਪ੍ਰੈਲ 12:

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਖਰੀਦੀ ਜਾ ਰਹੀ ਕਣਕ ਵਿੱਚ ਸੁੰਗੜੇ ਹੋਏ ਦਾਣਿਆਂ ਦੀਆਂ ਵਿਸ਼ੇਸ਼ਤਾਵਾਂ ਦੀ ਮੁੜ ਸਮੀਖਿਆ ਕਰਨ ਦੀ ਬੇਨਤੀ ‘ਤੇ ਕਾਰਵਾਈ ਕਰਦਿਆਂ, ਖੁਰਾਕ ਅਤੇ ਜਨਤਕ ਵੰਡ ਵਿਭਾਗ, ਭਾਰਤ ਸਰਕਾਰ ਨੇ ਅੱਜ ਇਸ ਸਮੱਸਿਆ ਦੀ ਹੱਦ ਦਾ ਮੁਲਾਂਕਣ ਕਰਨ ਲਈ ਪੰਜ ਟੀਮਾਂ ਗਠਿਤ ਕਰਨ ਦਾ ਫੈਸਲਾ ਕੀਤਾ ਹੈ।

ਇਨਾਂ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਟੀਮਾਂ ਭਲਕੇ ਸੂਬੇ ਵਿੱਚ ਪੁੱਜਣਗੀਆਂ ਅਤੇ ਮੰਡੀਆਂ ਵਿੱਚ ਸੁੰਗੜੇ ਹੋਏ ਅਨਾਜ ਦੀ ਆਮਦ ਦੀ ਹੱਦ ਦਾ ਮੁਲਾਂਕਣ ਕਰਨ ਲਈ 15 ਜ਼ਿਲਿਆਂ ਦਾ ਦੌਰਾ ਕਰਨਗੀਆਂ। ਉਸਨੇ ਕਿਹਾ ਕਿ ਇਹ ਫਿਰ ਵਿਸ਼ੇਸ਼ਤਾਵਾਂ ਵਿੱਚ ਢੁਕਵੀਂ ਢਿੱਲ ਦੇਣ ਬਾਰੇ ਅੰਤਿਮ ਫੈਸਲਾ ਲੈਣ ਵਿੱਚ ਭਾਰਤ ਸਰਕਾਰ ਦੀ ਮਦਦ ਕਰੇਗਾ।

ਜ਼ਿਕਰਯੋਗ ਹੈ ਕਿ ਅੱਤ ਦੀ ਗਰਮੀ ਕਾਰਨ ਕਈ ਥਾਵਾਂ ‘ਤੇ ਕਣਕ ਦਾ ਦਾਣਾ ਸੁੰਗੜ ਗਿਆ ਹੈ ਅਤੇ ਕੁਝ ਮੰਡੀਆਂ ‘ਚ ਆ ਰਹੇ ਅਨਾਜ ‘ਚ 6 ਫੀਸਦੀ ਮਾਪਦੰਡ ਤੋਂ ਵੱਧ ਦਾਣਾ ਸੁੰਗੜਿਆ ਹੋਇਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਨਾਂ ਟੀਮਾਂ ਦੇ ਦੌਰੇ ਦੌਰਾਨ ਕੁਝ ਮੰਡੀਆਂ ਵਿੱਚ ਚੱਲ ਰਹੀ ਖਰੀਦ ਵਿੱਚ ਅਸਥਾਈ ਤੌਰ ‘ਤੇ ਵਿਘਨ ਪੈ ਸਕਦਾ ਹੈ ਅਤੇ ਉਨਾਂ ਨੇ ਕਿਸਾਨਾਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਇਸ ਸਬੰਧ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।

Today Now News

RELATED ARTICLES
- Advertisment -

POPULAR POSTS