17.1 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ’ਚ ਵੱਡਾ ਹਾਦਸਾ: ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, 3 ਬੱਚੇ...

ਪੰਜਾਬ ’ਚ ਵੱਡਾ ਹਾਦਸਾ: ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, 3 ਬੱਚੇ ਝੁਲਸੇ

ਗੁਰਦਾਸਪੁਰ: ਬਟਾਲਾ ਦੇ ਨੇੜੇ ਪਿੰਡ ਬਿਜਲੀਵਾਲ ਚ ਰਾਹ ਚੱਲਦੇ ਇੱਕ ਨਿੱਜੀ ਸਕੂਲ ਬੱਸ ਕਿਸਾਨਾਂ ਵੱਲੋਂ ਨਾੜ ਨੂੰ ਲਗਾਈ ਅੱਗ ਦੀ ਲਪੇਟ ’ਚ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਬੱਸ ਅੱਗ ਦੀ ਲਪੇਟ ’ਚ ਆਉਣ ਕਾਰਨ ਪਹਿਲਾ ਖੇਤਾਂ ਵਿੱਚ ਪਲਟ ਗਈ ਜਿਸ ਤੋਂ ਬਾਅਦ ਡਰਾਇਵਰ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਜੱਦੋ-ਜਹਿਦ ਕਰ ਉਸ ਵਿਚ ਸਵਾਰ ਬੱਚਿਆਂ ਨੂੰ ਬਾਹਰ ਕੱਢਿਆ। ਇਸ ਭਿਆਨਕ ਹਾਦਸੇ ਵਿੱਚ ਕੁਝ ਬੱਸ ਝੁਲਸੇ ਹਨ ਉਥੇ ਹੀ ਬੱਸ ਸੜ ਕੇ ਪੂਰੀ ਤਰ੍ਹਾਂ ਸਵਾਹ ਹੋ ਗਈ।ਪੰਜਾਬ ਦੇ ਸਿਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਟਵੀਟ ਕਰ ਡੀਸੀ ਗੁਰਦਾਸਪੁਰ ਤੋਂ ਇਸ ਹਾਦਸੇ ਦੀ ਰਿਪੋਰਟ ਤਲਬ ਕੀਤੀ ਗਈ ਹੈ। ਸਕੂਲ ਬਸ ਦੇ ਡਰਾਇਵਰ ਜਗਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਤੋਂ ਬੱਸ ਵਿਚ 42 ਦੇ ਕਰੀਬ ਬੱਚੇ ਲੈਕੇ ਉਨ੍ਹਾਂ ਨੂੰ ਨਜ਼ਦੀਕੀ ਵੱਖ ਵੱਖ ਪਿੰਡਾਂ ’ਚ ਘਰ ਘਰ ਛੱਡਣ ਲਈ ਜਾ ਰਿਹਾ ਸੀ ਅਤੇ ਜਦੋਂ ਨਵਾਂ ਪਿੰਡ ਬਰਕੀਵਾਲ ਨੇੜੇ ਪਹੁਚਿਆ ਤਾਂ ਕਣਕ ਦੇ ਨਾੜ ਨੂੰ ਲੱਗੀ ਅੱਗ ਦੇ ਕਾਰਨ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਖੇਤਾਂ ’ਚ ਪਲਟ ਗਈ ਤੇ ਅੱਗ ਨੇ ਬੱਸ ਨੂੰ ਲਪੇਟ ‘ਚ ਲੈ ਲਿਆਡਰਾਇਵਰ ਜਗਪ੍ਰੀਤ ਦਾ ਕਹਿਣਾ ਹੈ ਕਿ ਉਸਨੇ ਜੱਦੋ-ਜਹਿਦ ਕਰ ਸਾਰੇ ਬੱਚਿਆਂ ਨੂੰ ਬਾਹਰ ਕੱਢਿਆ ਹੈ ਅਤੇ ਉਹ ਖੁਦ ਵੀ ਜ਼ਖ਼ਮੀ ਹੋ ਗਿਆ। ਉਥੇ ਹੀ ਇਸ ਹਾਦਸੇ ਵਿੱਚ 7 ਦੇ ਕਰੀਬ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ ਜਦਕਿ ’ਚ 3 ਬੱਚੇ ਜ਼ਿਆਦਾ ਝੁਲਸੇ ਹਨ ਜਿੰਨ੍ਹਾਂ ਨੂੰ ਪਰਿਵਾਰਾਂ ਵੱਲੋਂ ਇੱਕ ਨਿੱਜੀ ਹਸਪਤਾਲ ’ਚ ਇਲਾਜ ਲਈ ਦਾਖਿਲ ਕਰਵਾਇਆ ਗਿਆ ਹੈ।ਇਸ ਘਟਨਾ ਨੂੰ ਲੈਕੇ ਐਸਡੀਐਮ ਬਟਾਲਾ ਰਾਮ ਸਿੰਘ ਨੇ ਦਾਖਲ ਬੱਚਿਆਂ ਦਾ ਹਾਲ ਜਾਣਿਆ ਇਸ ਦੌਰਾਨ ਉਨ੍ਹਾਂ ਦੱਸਿਆ ਕਿ ਬੱਚੇ ਖ਼ਤਰੇ ਤੋਂ ਬਾਹਰ ਹਨ ਅਤੇ ਸਰਕਾਰ ਦੇ ਆਦੇਸ਼ਾ ’ਤੇ ਜ਼ਖ਼ਮੀ ਬੱਚਿਆਂ ਇਲਾਜ ਮੁਫ਼ਤ ਕਰਵਾਇਆ ਜਾ ਰਿਹਾ ਹੈ ਅਤੇ ਉਥੇ ਹੀ ਜਾਂਚ ਕਰ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ।

Today Now News

RELATED ARTICLES
- Advertisment -

POPULAR POSTS