ਲੁਧਿਆਣਾ: ਪੰਜਾਬ ਅਤੇ ਹਰਿਆਣਾ (Punjab and Haryana) ‘ਚ ਮੌਸਮ ਦਾ ਰੂਪ ਬਦਲ ਰਿਹਾ ਹੈ। ਤਾਪਮਾਨ ਵਧਣ ਕਾਰਨ ਲੋਕਾਂ ਨੂੰ ਦਿਨ ਵੇਲੇ ਗਰਮੀ ਮਹਿਸੂਸ ਹੋਣ ਲੱਗੀ ਹੈ। 22 ਅਤੇ 23 ਫਰਵਰੀ ਨੂੰ ਮੌਸਮ ਮੁੜ ਬਦਲ ਸਕਦਾ ਹੈ।

ਅਜਿਹੀ ਸੰਭਾਵਨਾ ਪ੍ਰਗਟ ਕਰਦਿਆਂ ਮੌਸਮ ਵਿਭਾਗ ਚੰਡੀਗੜ੍ਹ ਦੇ ਮੁਖੀ ਡਾ: ਮਨਮੋਹਨ ਸਿੰਘ (Dr. Manmohan Singh) ਨੇ ਦੱਸਿਆ ਕਿ ਆਉਣ ਵਾਲੇ ਦੋ ਦਿਨਾਂ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।
ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਧੂੜ ਭਰੀ ਹਨੇਰੀ ਆਉਣ ਦੀ ਸੰਭਾਵਨਾ ਹੈ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਧੁੱਪ ਕਾਰਨ ਸਵੇਰੇ-ਸ਼ਾਮ ਹੀ ਠੰਡ ਰਹਿ ਗਈ ਹੈ, ਜਦੋਂ ਕਿ ਦਿਨ ਵੇਲੇ ਗਰਮੀ ਦਾ ਅਹਿਸਾਸ ਹੁੰਦਾ ਹੈ।



