17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਸ਼ਿਆ ਵਿਰੁੱਧ 8 ਮੁਕੱਦਮੇ ਦਰਜ਼ ਕਰਕੇ 8 ਮੁਲਜਿਮਾਂ ਨੂੰ ਕੀਤਾ ਕਾਬੂ

ਨਸ਼ਿਆ ਵਿਰੁੱਧ 8 ਮੁਕੱਦਮੇ ਦਰਜ਼ ਕਰਕੇ 8 ਮੁਲਜਿਮਾਂ ਨੂੰ ਕੀਤਾ ਕਾਬੂ

ਮਾਨਸਾ, 08 ਅਪ੍ਰੈਲ ਗੁਰਜੰਟ ਸਿੰਘ ਬਾਜੇਵਾਲੀਆ/ਸ੍ਰੀ ਦੀਪਕ ਪਾਰੀਕ, ਆਈ,ਪੀ,ਐਸ,ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸ਼ਿਆਂ ਦੀ ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾ ਕੇ ਹੌਟ^ਸਪੌਟ ਏਰੀਆ ਦੀ ਗਸ਼ਤਾ ਰਾਹੀ ਚੈਕਿੰਗ ਕੀਤੀ ਜਾ ਰਹੀ ਹੈ, ਵੱਧ ਤੋੋਂ ਵੱਧ ਸੋੋਰਸ ਲਗਾ ਕੇ ਰੇਡਾਂ ਕੀਤੀਆ ਜਾ ਰਹੀਆ ਹਨ ਅਤੇ ਗਸ਼ਤਾ/ਨਾਕਾਬੰਦੀਆਂ ਅਸਰਦਾਰ ਢੰਗ ਨਾਲ ਕਰਕੇ ਬਰਾਮਦਗੀ ਕਰਵਾਈ ਜਾ ਰਹੀ ਹੈ।
ਥਾਣਾ ਸਿਟੀ^1 ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਪ੍ਰਿਥੀਪਾਲ ਸਿੰਘ ਪੁੱਤਰ ਸੱਤਪਾਲ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 10 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋੋਣ ਤੇ ਮੁਲਜਿਮ ਵਿਰੁੱਧ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਅਰਸਜੋੋਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋੋਂ 100 ਨਸ਼ੀਲੀਆਂ ਗੋੋਲੀਆਂ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਐਨ,ਡੀ,ਪੀ,ਐਸ,ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋੋਂ ਬੁੱਧ ਰਾਮ ਪੁੱਤਰ ਖੇਤਾ ਰਾਮ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋੋਂ 110 ਸਿਗਨੇਚਰ ਕੈਪਸੂਲ ਬਰਾਮਦ ਹੋੋਣ ਤੇ ਮੁਲਜਿਮ ਵਿਰੁੱਧ ਅ/ਧ 188 ਹਿੰ:ਦੰ: ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੀ ਹੀ ਪੁਲਿਸ ਪਾਰਟੀ ਵੱਲੋੋਂ ਰੂਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕਲੀਪੁਰ ਨੂੰ ਕਾਬੂ ਕਰਕੇ ਉਸ ਪਾਸੋੋਂ 30 ਸਿਗਨੇਚਰ ਕੈਪਸੂਲ ਬਰਾਮਦ ਹੋੋਣ ਤੇ ਮੁਲਜਿਮ ਵਿਰੁੱਧ ਅ/ਧ 188 ਹਿੰ:ਦੰ: ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਧਨਸੁਖ ਰਾਮ ਪੁੱਤਰ ਨੱਥੂ ਰਾਮ ਅਤੇ ਬਲਵਿੰਦਰ ਰਾਮ ਪੁੱਤਰ ਜੀਤਾ ਰਾਮ ਵਾਸੀ ਬਹਾਵਦੀਨ ਜਿਲਾ ਸਿਰਸਾ (ਹਰਿਆਣਾ) ਨੂੰ ਮੋੋਟਰਸਾਈਕਲ ਸਪਲੈਂਡਰ ਬਿਨਾ ਨੰਬਰੀ ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 3 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਮੁਲਜਿਮਾਂ ਵਿਰੁੱਧ ਐਨ,ਡੀ,ਪੀ,ਐਸ,ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਮੁਲਜਿਮਾਂ ਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾਇਆ ਜਾਵੇਗਾ ਅਤੇ ਹੋੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋੋਂ ਬਾਹੱਦ ਮਘਾਣੀਆ ਵਿਖੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਪਿੰਡ ਸੈਦੇਵਾਲਾ ਵੱਲੋੋਂ ਮੋੋਟਰਸਾਈਕਲ ਪਰ ਦੋੋ ਨਾਮਲੂਮ ਵਿਆਕਤੀ ਸਵਾਰ ਹੋੋ ਕੇ ਆ ਰਹੇ ਸੀ, ਜੋੋ ਅੱਗੇ ਪੁਲਿਸ ਪਾਰਟੀ ਨੂੰ ਵੇਖਦਿਆ ਹੀ ਮੋੋਟਰਸਾਈਕਲ ਨੂੰ ਇੱਕਦਮ ਪਿਛੇ ਹੀ ਮੋੋੜ ਕੇ ਮੋੋਟਰਸਾਈਕਲ ਦੇ ਪਿਛੇ ਪਾਈਆ ਖੁਰਜੀਆ ਸੁੱਟ ਕੇ ਮੌੌਕਾ ਤੋੋਂ ਭੱਜ ਗਏ। ਪੁਲਿਸ ਪਾਰਟੀ ਵੱਲੋੋਂ ਖੁਰਜੀਆ ਨੂੰ ਚੈਕ ਕਰਨ ਤੇ ਉਸ ਵਿੱਚੋੋ 144 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋੋਣ ਤੇ ਨਾਮਲੂਮ ਮੁਲਜਿਮਾਂ ਵਿਰੁੱਧ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ, ਜਿਹਨਾਂ ਨੂੰ ਜਲਦੀ ਟਰੇਸ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਲਾਡਾ ਰਾਮ ਪੁੱਤਰ ਦਰਸ਼ਨ ਰਾਮ ਵਾਸੀ ਰਾਮਪੁਰ ਮੰਡੇਰ ਨੂੰ ਮਾਰੂਤੀ ਕਾਰ ਨੰਬਰੀ ਐਚ,ਆਰ,10ਜੀ^9377 ਸਮੇਤ ਕਾਬੂ ਕਰਕੇ 96 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋੋਂ ਅਮਰੋੋ ਪਤਨੀ ਮਿੱਡੂ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 15 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਜੁਗਨੀ ਸੌੌਫੀ (ਹਰਿਆਣਾ) ਬਰਾਮਦ ਕੀਤੀ। ਐਸ,ਐਸ,ਪੀ,ਮਾਨਸਾ ਸ੍ਰੀ ਦੀਪਕ ਪਾਰੀਕ, ਆਈ,ਪੀ,ਐਸ, ਜੀ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS