,ਫਿਰੋਜ਼ਪੁਰ : ਸੰਗਰੂਰ ਤੋਂ ਐੱਮਪੀ ਸਿਮਰਨਜੀਤ ਸਿੰਘ ਮਾਨ ਦੀ ਪੱਗ ਲਾਹ ਕੇ ਲਿਆਉਣ ਵਾਲੇ ਨੂੰ ਪੰਜ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕਰਨ ਵਾਲੇ ਸ਼ਖ਼ਸ ਵਿਰੁੱਧ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਕੁਨਾਂ ਵਿੱਚ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਅਕਾਲੀ ਦਲ ਅੰਮ੍ਰਿਤਸਰ ਯੂਥ ਲੀਡਰਸ਼ਿਪ ਵੱਲੋਂ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਅੰਮ੍ਰਿਤਾ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਨੂੰ ਮਿਲ ਕੇ ਕਥਿਤ ਦੋਸ਼ੀ ਦੇ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਯੂਥ ਵਿੰਗ ਜਨਰਲ ਸਕੱਤਰ ਜਤਿੰਦਰ ਥਿੰਦ ਅਤੇ ਮੀਤ ਪ੍ਰਧਾਨ ਜਤਿੰਦਰ ਦਿਓਲ ਨੇ ਦੱਸਿਆ ਕਿ ਸਿੱਖ ਕੌਮ ਦੀ ਸ਼ਾਨ ਸਿਮਰਨਜੀਤ ਸਿੰਘ ਮਾਨ ਦੀ ਪੱਗ ਲਾਹ ਕੇ ਲਿਆਉਣ ਵਾਲੇ ਨੂੰ ਇਨਾਮ ਦੇਣ ਦਾ ਐਲਾਨ ਕਰਨ ਵਾਲੇ ਜਸਵੰਤ ਸਿੰਘ ਭਾਰਟਾ ਵਿਰੁੱਧ ਕਾਰਵਾਈ ਲਈ ਪਾਰਟੀ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਮੰਗ-ਪੱਤਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਦੇ ਨਿਰਦੇਸ਼ ਤਹਿਤ ਜਸਵੰਤ ਭਾਰਟਾ ‘ਤੇ ਕਾਰਵਾਈ ਕਰਵਾਉਣ ਲਈ ਪਾਰਟੀ ਦਾ ਵਫ਼ਦ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਇਸ ਸ਼ਖਸ਼ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਤਾਂ ਕਿ ਮਾਹੌਲ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ ।





