ਔਰਤਾਂ ਨੂੰ ਸਟੀਲ ਦਾ ਡੱਬਾ (ਸਮੇਤ ਗੁੜ ਅਤੇ ਚਨੇ) ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਦਿੱਤਾ ਗਿਆ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਮਗਨਰੇਗਾ ਸਕੀਮ ਅਧੀਨ ਵਿੱਤੀ ਸਾਲ 2020—21 ਵਿਚ ਜਿੰਨ੍ਹਾਂ ਔਰਤ ਵਰਕਰਾਂ ਵੱਲੋਂ 95 ਦਿਨ ਤੋਂ ਵੱਧ ਕੰਮ ਕੀਤਾ ਗਿਆ, ਉਨ੍ਹਾਂ ਔਰਤਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਸਨਮਾਨਿਤ ਕੀਤਾ ਗਿਆ । ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਇਹ ਸਨਮਾਨ ਬਲਾਕ ਪੱਧਰ ਅਤੇ ਪੰਚਾਇਤ ਪੱਧਰ ਤੇ ਕੀਤਾ ਗਿਆ, ਜਿਸ ਵਿਚ ਔਰਤਾਂ ਨੂੰ ਸਟੀਲ ਦਾ ਡੱਬਾ (ਸਮੇਤ ਗੁੜ ਅਤੇ ਚਨੇ) ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਦਿੱਤਾ ਗਿਆ। ਇਸ ਤੋਂ ਇਲਾਵਾ ਜਿ਼ਲ੍ਹੇ ਦੇ ਔਰਤ ਸਰਪੰਚਾਂ ਅਤੇ ਮਗਨਰੇਗਾ ਸਕੀਮ ਅਧੀਨ ਕੰਮ ਕਰਦੀਆਂ ਔਰਤ ਕਰਮਚਾਰਣਾ ਨੂੰ ਵੀ ਇਹ ਸਟੀਲ ਦੇ ਡੱਬੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।





