16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਵੋਦਿਆ ਵਿਦਿਆਲਿਆ ਵਿਖੇ ਗਿਆਰ੍ਹਵੀਂ ਜਮਾਤ ਦੇ ਦਾਖਲੇ ਸ਼ੁਰੂ

ਨਵੋਦਿਆ ਵਿਦਿਆਲਿਆ ਵਿਖੇ ਗਿਆਰ੍ਹਵੀਂ ਜਮਾਤ ਦੇ ਦਾਖਲੇ ਸ਼ੁਰੂ

31 ਅਗਸਤ ਤੱਕ ਭਰੇ ਜਾ ਸਕਦੇ ਹਨ ਦਾਖਲਾ ਫਾਰਮ

ਮਾਨਸਾ, 27 ਅਗਸਤ (ਗੁਰਜੰਟ ਸਿੰਘ ਬਾਜੇਵਾਲੀਆ): ਪ੍ਰਿੰਸੀਪਲ ਜਵਾਹਰ ਨਵੋਦਿਆ ਫਫੜੇ ਭਾਈਕੇ ਮੈਡਮ ਮਮਤਾ ਮੁੰਦਰਾ ਨੇ ਦੱਸਿਆ ਕਿ ਵਿਦਿਆਲਿਆ ਵਿਖੇ ਗਿਆਰ੍ਹਵੀਂ ਜਮਾਤ ਵਿੱਚ ਸਾਲ 2021-22 ਦੇ ਦਾਖਲੇ ਲਈ ਆਨ-ਲਾਈਨ ਫਾਰਮ ਭਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਵਿਦਿਆਰਥੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲਾਂ ਵੱਲੋਂ ਸੈਸ਼ਨ 2020-21 ਵਿੱਚ ਦਸਵੀਂ ਜਮਾਤ ਪਾਸ ਕਰ ਚੁੱਕੇ ਹਨ, ਉਹ ਫਾਰਮ ਭਰਨ ਦੇ ਯੋਗ ਹਨ।
ਪ੍ਰਿੰਸੀਪਲ ਨੇ ਦੱਸਿਆ ਕਿ ਦਾਖਲਾ ਲੈਣ ਵਾਲੇ ਵਿਦਿਆਰਥੀ ਦੀ ਉਮਰ 01 ਜੂਨ 2003 ਤੋਂ 31 ਮਈ 2007 ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਦਾਖਲਾ ਫਾਰਮ ਭਰਨ ਦੀ ਆਖ਼ਿਰੀ ਮਿਤੀ ਵੀ 26 ਅਗਸਤ ਤੋਂ ਵਧਾ ਕੇ 31 ਅਗਸਤ 2021 ਤੱਕ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਦਾਖਲੇ ਸਬੰਧੀ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈਬਸਾਈਟ www.nvsadmissionclasseleven.in ਜਾਂ www.navodaya,gov.in ’ਤੇ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਟੈਲੀਫੋਨ ਨੰਬਰ 70731-89187 ਅਤੇ 94785-47460 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Today Now News

RELATED ARTICLES
- Advertisment -

POPULAR POSTS