ਪਟਿਆਲਾ: ਸ਼ਾਹੀ ਸ਼ਹਿਰ ’ਚ ਬੀਤੇ ਦਿਨ ਸਿੱਖ ਜਥੇਬੰਦੀਆਂ ਅਤੇ ਸ਼ਿਵ ਸੈਨਾ ਦੇ ਸਮਰਥਕਾਂ ਵਿਚਾਲੇ ਝੜਪਾਂ ਹੋਈਆਂ। ਜਿਸ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਜਿਸ ਨੂੰ ਲੈਕੇ ਪੁਲਿਸ ਵਲੋਂ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਹੁਣ ਇਹ ਝੜਪ ਅਫਸਰਾਂ ਲਈ ਮੁਸ਼ਕਿਲ ਖੜਾ ਕਰ ਰਿਹਾ ਹੈ। ਸਰਕਾਰ ਵੱਲੋਂ ਹੁਣ ਅਫਸਰਾਂ ਦੇ ਖਿਲਾਫ ਐਕਸ਼ਨ ਲਿਆ ਜਾ ਰਿਹਾ ਹੈ।

ਅਫਸਰਾਂ ਦਾ ਕੀਤਾ ਤਬਾਦਲਾ: ਦੱਸ ਦਈਏ ਕਿ ਸਰਕਾਰ ਵੱਲੋਂ ਆਈਡੀ ਅਤੇ ਐਸਐਸਪੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜੀ ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤੋਂ ਬਾਅਦ ਪਟਿਆਲਾ ਦੇ ਆਈਜੀ ਰਾਕੇਸ਼ ਅਗਰਵਾਲ, ਐਸ.ਐਸ.ਪੀ ਨਾਨਕ ਸਿੰਘ ਅਤੇ ਐਸ.ਪੀ ਹਰਪਾਲ ਸਿੰਘ ਦਾ ਤਬਾਦਲਾ ਕੀਤਾ ਗਿਆ ਹੈ।ਨਵੇਂ ਅਧਿਕਾਰੀ ਕੀਤੇ ਗਏ ਨਿਯੁਕਤ: ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈ.ਜੀ., ਦੀਪਕ ਪਾਰਿਕ ਨੂੰ ਐਸ.ਐਸ.ਪੀ.ਅਤੇ ਵਜ਼ੀਰ ਸਿੰਘ ਨੂੰ ਐਸ.ਪੀ. ਨਿਯੁਕਤ ਕੀਤਾ ਗਿਆ ਹੈ।



