ਫੇਸਬੁੱਕ ‘ਤੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਦ ਨੂੰ ਇਕਾਂਤਵਾਸ ਕੀਤਾ ਹੈ। ਮਨਪ੍ਰੀਤ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਜਾਣਕਾਰੀ ਦਿੰਦਿਆਂ ਕਿਹਾ ਕਿ 15 ਅਗਸਤ ਨੂੰ ਉਨ੍ਹਾਂ ਨੇ ਐੱਸਐੱਸਪੀ ਬਠਿੰਡਾ ਨਾਲ ਮੁਲਾਕਾਤ ਕੀਤੀ ਸੀ ਜੋ ਕੋਰੋਨਾ ਪਾਜ਼ੇਟਿਵ ਆਏ ਹਨ। ਇਸ ਲਈ ਉਨ੍ਹਾਂ ਨੇ ਇਹਤਿਆਤ ਵਜੋਂ ਆਪਣੇ ਆਪ ਨੂੰ ਇਕਾਂਤਵਾਸ ਕੀਤਾ ਹੈ। ਇਸ ਦੌਰਾਨ ਉਹ ਖੁਦ ਇਕਾਂਤਵਾਸ ‘ਚ ਜਾ ਰਹੇ ਹਨ ਤੇ ਉਹ ਕੋਈ ਵੀ ਪਬਲਿਕ ਮੀਟਿੰਗ ਨਹੀਂ ਕਰਨਗੇ।






