16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ, ਕਰਨਾਲ ਧਰਨਾ ਖ਼ਤਮ ਕਰਨ ਦਾ ਐਲਾਨ

ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ, ਕਰਨਾਲ ਧਰਨਾ ਖ਼ਤਮ ਕਰਨ ਦਾ ਐਲਾਨ

ਚੰਡੀਗੜ੍ਹ/ਕਰਨਾਲ 11 Sept ਕਰਨਾਲ ਲਾਠੀਚਾਰਜ ਦੇ ਵਿਰੋਧ ‘ਚ ਕਿਸਾਨਾਂ ਦਾ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਜਾਰੀ ਹੈ। ਬੀਤੇ ਦਿਨ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਵਿਚਾਲੇ 4 ਘੰਟੇ ਦੀ ਗੱਲਬਾਤ ਹੋਈ, ਜੋ ਕਿ ਸਕਾਰਾਤਮਕ ਰਹੀ। ਪਿਛਲੇ ਕਈ ਦਿਨਾਂ ਤੋਂ ਚਲ ਰਹੇ ਮੋਰਚੇ ਦੀ ਹੁਣ ਪ੍ਰਸ਼ਾਸਨ ਨਾਲ ਸਹਿਮਤੀ ਬਣ ਗਈ ਹੈ।

ਇਸ ਦੀ ਜਾਣਕਾਰੀ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਐਸਡੀਐਮ ਅਯੂਸ ਸਿਨਹਾ ਦੇ ਮਾਮਲੇ ਨੂੰ ਲੈ ਕੇ ਸਾਬਕਾ ਜੱਜ ਵੱਲੋਂ ਜਾਂਚ ਕੀਤੀ ਜਾਵੇਗੀ, ਐਸਡੀਐਮ ਨੂੰ ਇਕ ਮਹੀਨੇ ਦੀ ਛੁੱਟੀ ‘ਤੇ ਭੇਜ ਦਿੱਤਾ ਜਾਵੇਗਾ।

ਮ੍ਰਿਤਕ ਕਿਸਾਨ ਪਰਿਵਾਰ ਦੇ ਦੋ ਮੈਂਬਰਾਂ ਨੂੰ ਡੀਸੀ ਰੇਟ ਉਤੇ ਸਰਕਾਰੀ ਦਫ਼ਤਰ ਵਿੱਚ ਨੌਕਰੀ ਦਿੱਤੀ ਜਾਵੇਗੀ। ਇਹ ਨੌਕਰੀ ਇਕ ਹਫਤੇ ਦੇ ਅੰਦਰ ਅੰਦਰ ਦਿੱਤੀ ਜਾਵੇਗੀ।

ਦੱਸ ਦੇਈਏ ਕਿ ਕਰਨਾਲ ‘ਚ ਹੋਏ ਲਾਠੀਚਾਰਜ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨਾਂ ਨੇ ਸਕੱਤਰੇਤ ਅੱਗੇ ਪੱਕਾ ਮੋਰਚਾ ਲਾਇਆ ਹੋਇਆ ਹੈ। ਦੱਸਣਯੋਗ ਹੈ ਕਿ 28 ਅਗਸਤ ਨੂੰ ਪੁਲਸ ਨੇ ਬਸਤਾੜਾ ਟੋਲ ਪਲਾਜ਼ਾ ‘ਤੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਸੀ।

ਦਰਅਸਲ ਕਿਸਾਨ ਇੱਥੇ ਭਾਜਪਾ ਦੀ ਬੈਠਕ ਦਾ ਵਿਰੋਧ ਕਰਨ ਪੁੱਜੇ ਸਨ। ਇਸ ਲਾਠੀਚਾਰਜ ਵਿਚ ਰਾਏਪੁਰ ਜਟਾਨ ਪਿੰਡ ਦੇ ਕਿਸਾਨ ਸੁਸ਼ੀਲ ਕਾਜਲ ਦੀ ਮੌਤ ਹੋ ਗਈ ਸੀ। ਇਸ ਦੇ ਵਿਰੋਧ ਵਿਚ ਕਿਸਾਨਾਂ ਨੇ 7 ਸਤੰਬਰ ਨੂੰ ਕਰਨਾਲ ਅਨਾਜ ਮੰਡੀ ‘ਚ ਮਹਾਪੰਚਾਇਤ ਬੁਲਾਈ ਸੀ।

ਪ੍ਰਸ਼ਾਸਨ ਨਾਲ ਕਿਸਾਨਾਂ ਦੀ ਤਿੰਨ ਦੌਰ ਦੇ ਬੈਠਕ ਦੌਰਾਨ ਕਿਸਾਨ ਆਗੂ ‘ਸਿਰ ਪਾੜਨ’ ਦਾ ਆਦੇਸ਼ ਦੇਣ ਵਾਲੇ ਤੱਤਕਾਲੀਨ ਐੱਸ. ਡੀ. ਐੱਮ. ਆਯੁਸ਼ ਸਿਨਹਾ ਦੇ ਸਸਪੈਂਡ ‘ਤੇ ਅੜੇ ਹੋਏ ਹਨ।

ਹਾਲਾਂਕਿ ਸਰਕਾਰ ਇਸ ਲਈ ਤਿਆਰ ਨਹੀਂ ਹੈ। ਨਾਲ ਹੀ ਕਿਸਾਨ ਮਿ੍ਰਤਕ ਅਤੇ ਜ਼ਖਮੀ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਆਪਣੀਆਂ ਮੰਗਾਂ ਨੂੰ ਮਨਵਾਉਣ ਨੂੰ ਲੈ ਕੇ ਕਿਸਾਨਾਂ ਨੇ ਮਿੰਨੀ ਸਕੱਤਰੇਤ ਕਰਨਾਲ ਦਾ ਘਿਰਾਓ ਕੀਤਾ ਹੋਇਆ ਹੈ।

Today Now News

RELATED ARTICLES
- Advertisment -

POPULAR POSTS