17.4 C
Chandigarh

TODAY NOW NEWS

Friday, March 20, 2026
HomeBREAKING NEWSਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਖੇਤੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਬਿਆਨ

ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਖੇਤੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਬਿਆਨ

ਨਵੀਂ ਦਿੱਲੀ, ਏਐੱਨਆਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇਕ ਵੱਡਾ ਐਲਾਨ ਕਰਦੇ ਹੋਏ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਕਹੀ। ਪਿਛਲੇ ਲਗਪਗ ਇਕ ਸਾਲ ਤੋਂ ਕਿਸਾਨਾਂ ਦੁਆਰਾ ਇਨ੍ਹਾਂ ਬਿੱਲਾਂ ਨੂੰ ਵਾਪਸ ਲੈਣ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਹੋ ਰਹੇ ਸੀ। ਹਾਲਾਂਕਿ ਅਜੇ ਵੀ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਸੰਸਦ ਤੋਂ ਬਿੱਲ ਵਾਪਸ ਨਹੀਂ ਹੁੰਦੇ ਉਦੋਂ ਤਕ ਸੜਕਾਂ ‘ਤੇ ਹੀ ਰਹਿਣਗੇ।

ਇਸ ਦੌਰਾਨ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਦੀ ਵੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਕਿਹਾ ਪੀਐੱਮ ਬਿਹਤਰ ਬਣਾਉਣ ਲਈ ਤਿੰਨ ਕਾਨੂੰਨ ਲੈ ਕੇ ਆਏ ਸੀ।

ਨਰੇਂਦਰ ਸਿੰਘ ਤੋਮਰ ਨੇ ਕਿਹਾ, ‘ਨਰੇਂਦਰ ਸਿੰਘ ਤੋਮਰ ਨੇ ਕਿਹਾ, ‘ਪ੍ਰਧਾਨ ਮੰਤਰੀ ਨੇ ਖੇਤੀਬਾੜੀ ਦੇ ਸੁਧਾਰ ਲਈ ਤਿੰਨ ਖੇਤੀ ਕਾਨੂੰਨ ਲਿਆਂਦੇ ਹਨ। ਮੈਨੂੰ ਦੁੱਖ ਹੈ ਕਿ ਅਸੀਂ ਦੇਸ਼ ਦੇ ਕਿਸਾਨਾਂ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਦੇ ਲਾਭ ਨਹੀਂ ਸਮਝਾ ਸਕੇ। ਅਸੀਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਅਸੀਂ ਸਫਲ ਨਹੀਂ ਹੋਏ।’

Today Now News

RELATED ARTICLES
- Advertisment -

POPULAR POSTS