17.4 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਤੇਲ ਕੀਮਤਾਂ ਦੇ ਵਾਧੇ ਵਿਰੁੱਧ ਡੀ. ਸੀ. ਨੂੰ...

ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਤੇਲ ਕੀਮਤਾਂ ਦੇ ਵਾਧੇ ਵਿਰੁੱਧ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਜ਼ਿਲਾ ਪ੍ਰਧਾਨ ਸਤਨਾਮ ਸਿੰਘ ਮਨਾਵਾਂ ਦੀ ਅਗਵਾਈ ਹੇਠ ਵਰਕਰਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਨਾਰੇਬਾਜ਼ੀ ਕੀਤੀ

ਤਰਨ ਤਾਰਨ (ਜਸਬੀਰ ਸਿੰਘ) : ਕੇਂਦਰ ਤੇ ਰਾਜ ਸਰਕਾਰਾਂ ਵਲੋਂ ਬੇਦਰਦੀ ਨਾਲ ਲਗਾਏ ਗਏ ਬੇਤਾਹਾਸ਼ਾ ਟੈਕਸਾਂ ਕਾਰਨ ਨਿਤ ਦਿਨ ਵੱਧ ਰਹੀਆਂ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਰੁੱਧ ਅੱਜ ਤਰਨ ਤਾਰਨ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖ਼ੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ ਜਿਸ ਵਿੱਚ ਪਾਰਟੀ ਦੇ ਜ਼ਿਲਾ ਪ੍ਰਧਾਨ ਸਤਨਾਮ ਸਿੰਘ ਮਨਾਵਾਂ ਦੀ ਅਗਵਾਈ ਹੇਠ ਵਰਕਰਾਂ ਨੇ ਤੇਲ ਕੀਮਤਾਂ ਦੇ ਵਾਧੇ ਵਿਰੁੱਧ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਕੇਂਦਰ ਅਤੇ ਰਾਜ ਸਰਕਾਰ ਵਿਰੁੱਧ ਨਾਰੇਬਾਜ਼ੀ ਕੀਤੀ , ਇਸ ਉਪਰੰਤ ਡੀ. ਸੀ. ਕੁਲਵੰਤ ਸਿੰਘ ਧੂਰੀ ਨੂੰ ਇੱਕ ਤੇਲ ਕੀਮਤਾਂ ਤੇ ਟੈਕਸ ਘੱਟ ਕਰਨ ਲਈ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਮ ਤੇ ਮੰਗ ਪੱਤਰ ਵੀ ਸੌਂਪਿਆ ਗਿਆ, ਇਸ ਮੌਕੇ ਸਤਨਾਮ ਸਿੰਘ ਮਨਾਵਾਂ ਤੋਂ ਇਲਾਵਾ ਸੀਨੀਅਰ ਆਗੂ ਅਮਰਪਾਲ ਸਿੰਘ ਖਹਿਰਾ, ਹਰਸਿਮਰਤਪਾਲ ਸਿੰਘ ਰੌਕੀ ਬਦੇਸ਼ੇ, ਜਸਵੰਤ ਸਿੰਘ ਸੋਹਲ, ਕੁਲਵਿੰਦਰ ਸਿੰਘ ਨੰਬਰਦਾਰ, ਐਡਵੋਕੇਟ ਸੁਰਿੰਦਰਪਾਲ ਸਿੰਘ, ਐਡਵੋਕੇਟ ਹਰਦੀਪ ਸਿੰਘ ਡੱਲ, ਐਡਵੋਕੇਟ ਅਮਿਤ, ਜਸਬੀਰ ਸਿੰਘ ਵੈਰੋਵਾਲ, ਬਖਸ਼ੀਸ਼ ਸਿੰਘ ਉੱਪਲ, ਜਗਮੋਹਨ ਸਿੰਘ, ਹਰਪਾਲ ਸਿੰਘ ਮਹਿਦੀਪੁਰ, ਦੁੱਲਾ ਸਿੰਘ ਆਸਲ, ਗੁਰਪਾਲ ਸਿੰਘ ਮਾਛੀਕੇ, ਗੁਰਸੇਵਕ ਸਿੰਘ ਭਿੱਖੀਵਿੰਡ, ਆਦਿ ਸਾਥੀਆਂ ਸਮੇਤ ਮੌਜੂਦ ਸਨ,

Today Now News

RELATED ARTICLES
- Advertisment -

POPULAR POSTS