17.1 C
Chandigarh

TODAY NOW NEWS

Friday, March 20, 2026
HomePOLITICSਅਕਾਲੀ ਦਲ ਨੇ ਮੁੜ ਕੱਢਿਆ ਕੈਪਟਨ ਸਰਕਾਰ ਖ਼ਿਲਾਫ਼ ਰੋਸ ਮਾਰਚ, ਰਾਜ ਭਵਨ...

ਅਕਾਲੀ ਦਲ ਨੇ ਮੁੜ ਕੱਢਿਆ ਕੈਪਟਨ ਸਰਕਾਰ ਖ਼ਿਲਾਫ਼ ਰੋਸ ਮਾਰਚ, ਰਾਜ ਭਵਨ ਘੇਰਨ ਜਾ ਰਹੇ ਆਗੂ ਹਿਰਾਸਤ ‘ਚ

ਚੰਡੀਗੜ੍ਹ : ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅਕਾਲੀ ਆਗੂਆਂ ਨੇ ਕੈਪਟਨ ਸਰਕਾਰ ਦੀ ਬਰਖ਼ਾਸਤਗੀ ਦੀ ਮੰਗ ਸਬੰਧੀ ਸੋਮਵਾਰ ਨੂੰ ਚੌਥੇ ਦਿਨ ਵੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ‘ਚ ਪੰਜਾਬ ਰਾਜ ਭਵਨ ਵੱਲ ਰੋਸ ਮਾਰਚ ਕੱਢਿਆ। ਅਕਾਲੀ ਆਗੂ ਕੈਪਟਨ ਸਰਕਾਰ ਦੀ ਬਰਖ਼ਾਸਤਗੀ ਦੀ ਮੰਗ ਕਰ ਰਹੇ ਸਨ। ਇਸ ਦੌਰਾਨ ਰਾਜ ਭਵਨ ਵੱਲ ਵਧ ਰਹੇ ਅਕਾਲੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ। ਇਸ ਤੋਂ ਪਹਿਲਾਂ ਐਤਵਾਰ ਨੂੰ ਅਕਾਲੀ ਆਗੂਆਂ ਨੇ ਹੀਰ ਸਿੰਘ ਗਾਬੜੀਆ ਦੀ ਅਗਵਾਈ ‘ਚ ਰੋਸ ਮਾਰਚ ਕੱਢਿਆ ਸੀ। ਸੋਮਵਾਰ ਨੂੰ ਵੀ ਅਕਾਲੀ ਆਗੂਆਂ ਨੇ ਕੈਪਟਨ ਸਰਕਾਰ ਨੂੰ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਉਸ ਨੂੰ ਬਰਖ਼ਾਸਤ ਕਰਨ ਦੀ ਮੰਗ ਸਬੰਧੀ ਰਾਜ ਭਵਨ ਤਕ ਰੋਸ ਮਾਰਚ ਕੀਤਾ। ਚੰਡੀਗੜ੍ਹ ਪੁਲਿਸ ਨੇ ਅਕਾਲੀ ਆਗੂਆਂ ਨੇ ਰਾਜ ਭਵਨ ਪਹੁੰਚਣ ਤੋਂ ਪਹਿਲੀਂ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ। ਸੋਮਵਾਰ ਨੂੰ ਮਾਰਚ ਦੀ ਅਗਵਾਈ ਕਰਦਿਆਂ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਦੋਸ਼ ਲਾਇਆ ਕਿ ਪੰਜਾਬ ‘ਚ ਸ਼ਰਾਬ ਤੇ ਰੇਤ ਮਾਫ਼ੀਆ ਦਾ ਬੋਲਬਾਲਾ ਹੈ। ਸੂਬਾ ਸਰਕਾਰ ਹਰੇਕ ਮੋਰਚੇ ‘ਤੇ ਅਸਫ਼ਲ ਸਾਬਿਤ ਹੋ ਰਹੀ ਹੈ।

Today Now News

RELATED ARTICLES
- Advertisment -

POPULAR POSTS